ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ

PATIALA
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ

ਪਟਿਆਲਾ, 1 ਦਸੰਬਰ 2021

ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਸੀ.ਜੀ.ਐਮ.  ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ।

ਹੋਰ ਪੜ੍ਹੋ :-ਭਾਰਤ ਭੂਸ਼ਣ ਆਸ਼ੂ ਦੇ ਨਿਰਦੇਸ਼ਾਂ ’ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਝੋਨੇ ਦੀ ਜਾਅਲੀ ਖ਼ਰੀਦ ਵਿਰੁੱਧ ਸਖ਼ਤੀ ਵਧਾਈ

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬਾਲ ਨਿਕੇਤਨ ਵਿਚ ਰਹਿ ਰਹੇ ਬੱਚਿਆਂ ਨਾਲ ਉਨ੍ਹਾਂ ਦੇ ਰਹਿਣ-ਸਹਿਣ ਅਤੇ ਪੜ੍ਹਾਈ ਸਬੰਧੀ ਗੱਲਬਾਤ ਕੀਤੀ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ੍ਹ ਕੇ ਗੱਲਬਾਤ ਕਰਨ ਲਈ ਬੱਚਿਆਂ ਨੂੰ ਕਿਹਾ।

ਸ੍ਰੀ ਰਾਜਿੰਦਰ ਅਗਰਵਾਲ ਨੇ ਸੈਂਟਰ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕਰਦਿਆ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।

ਇਸ ਉਪਰੰਤ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਬੀਰਜੀ ਦਸੌਂਧੀ ਰਾਮ ਅਪਾਹਜ ਆਸ਼ਰਮ ਦਾ ਵੀ ਦੌਰਾ ਕੀਤਾ ਤੇ ਆਸ਼ਰਮ ‘ਚ ਰਹਿਣ ਵਾਲਿਆਂ ਪਾਸੋਂ ਰਹਿਣ-ਸਹਿਣ, ਸਿਹਤ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ।
ਇਸ ਮੌਕੇ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਤੇ ਉਨ੍ਹਾਂ ਦੇ ਸਟਾਫ਼ ਵੱਲੋਂ ਦੇਖਭਾਲ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਅਜਿਹੇ ਉਪਰਾਲਿਆਂ ‘ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ।

ਫੋਟੋ ਕੈਪਸ਼ਨ : ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਨਿਰੀਖਣ ਕਰਦੇ ਹੋਏ।

Spread the love