ਨੌਜਵਾਨਾਂ ਨੂੰ ਵੋਟ ਬਣਵਾਉਣ ਅਤੇ ਨੈਤਿਕ ਇਸਤੇਮਾਲ ਬਾਰੇ ਕੀਤਾ ਜਾਗਰੂਕ
ਬਰਨਾਲਾ, 1 ਨਵੰਬਰ 2021
ਜ਼ਿਲਾ ਬਰਨਾਲਾ ਵਿਚ ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਜਾਰੀ ਹਨ।ਇਸ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਦਫ਼ਤਰ ਵਿਖੇ ਸਟਾਫ ਅਤੇ ਵਲੰਟੀਅਰਾਂ ਵੱਲੋਂ ਜ਼ਿਲਾ ਯੂਥ ਅਫਸਰ ਓਮਕਾਰ ਸਵਾਮੀ ਦੀ ਅਗਵਾਈ ਹੇਠ ਸਵੀਪ ਗਤੀਵਿਧੀ ਕਰਵਾਈ ਗਈ।
ਹੋਰ ਪੜ੍ਹੋ :-ਗੁਰਦਾਸਪੁਰ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਚਾਇਤ ਭਵਨ ਤੋਂ ਵਿਸ਼ੇਸ ਬੱਸ ਰਵਾਨਾ
ਇਸ ਮੌਕੇ ਸਟਾਫ ਅਤੇ ਵਲੰਟੀਅਰਾਂ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਬਿਨਾਂ ਲਾਲਚ ਅਤੇ ਭੈਅ ਤੋਂ ਵਰਤੋਂ ਕਰਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸਵੀਪ ਤਹਿਤ ਦੂਜਿਆਂ ਨੂੰ ਵੀ ਵੋਟਰ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ।
ਇਸ ਦੌਰਾਨ ਐਸਡੀ ਕਾਲਜ ਬਰਨਾਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਵੀਪ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ਤਹਿਤ ‘ਵੋਟ ਦਾ ਅਧਿਕਾਰ ਪਛਾਣੋ, ਅਤੇ ਵੋਟ ਦਾ ਸਹੀ ਇਸਤੇਮਾਲ ਕਰੋ’ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਬੁਲਾਰਿਆਂ ਸਿਵਲ ਡਿਫੈਂਸ ਤੋਂ ਹੌਲਦਾਰ ਸੋਹਣ ਸਿੰਘ, ਕਾਂਸਟੇਬਲ ਜਗਜੀਤ ਸਿੰੰਘ ਤੇ ਵਲੰਟੀਅਰ ਲਵਪ੍ਰੀਤ ਸ਼ਰਮਾ ਨੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਬਾਰੇ ਜਾਗਰੂਕ ਕੀਤਾ। ਉਨਾਂ ਕਿਹਾ ਕਿ ਆਪਣੀ ਵੋਟ ਬਣਾਉਣਾ ਅਤੇ ਇਸ ਦਾ ਨੈਤਿਕ ਇਸਤੇਮਾਲ ਕਰਨ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।
ਇਸ ਦੌਰਾਨ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਦੀ ਅਗਵਾਈ ਹੇਠ ਸਟਾਫ ਵੱਲੋਂ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਵੋਟਰ ਜਾਗਰੂਕਤਾ ਸਟਾਲ ਲਾਇਆ ਗਿਆ। ਇਸ ਮੌਕੇ ਫਾਰਮ ਨੰਬਰ 6 (ਵੋਟ ਬਣਵਾਉਣ ਲਈ ), ਫਾਰਮ ਨੰਬਰ 6 ਏ (ਐਨ ਆਰ ਆਈ ਵੋਟ), ਫਾਰਮ ਨੰਬਰ 7 (ਵੋਟ ਕਟਵਾਉਣ ਲਈ), ਫਾਰਮ ਨੰਬਰ 8 (ਵੋਟ ਵਿਚ ਸੋਧ ਕਰਵਾਉਣ ਲਈ), ਫਾਰਮ ਨੰਬਰ 8 ਓ (ਹਲਕੇ ਅੰਦਰ ਵੋਟ ਸ਼ਿਫਟ ਕਰਨ ਲਈ) ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਜ਼ਿਲਾ ਰੋਜ਼ਗਾਰ ਉਤਪਤੀ ਅਫਸਰ ਗੁਰਤੇਜ ਸਿੰਘ ਦੀ ਅਗਵਾਈ ਹੇਠ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਬਰਨਾਲਾ ਵਿਖੇ 18 ਸਾਲ ਤੇ ਉਪਰ ਦੇ ਨੌਜਵਾਨਾਂ ਨੂੰ ਵੋਟ ਬਣਵਾਉਣ ਅਤੇ ਇਸ ਹੱਕ ਦੇ ਸਹੀ ਇਸਤੇਮਾਲ ਬਾਰੇ ਜਾਗਰੂਕ ਕੀਤਾ ਗਿਆ।