ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੀ ਗਈ ਮੀਟਿੰਗ

RAJINDER KAUR
ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੀ ਗਈ ਮੀਟਿੰਗ

ਬਰਨਾਲਾ, 5 ਜਨਵਰੀ 2022

ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ. ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਬਰਨਾਲਾ ਦੇ ਦਿਸ਼ਾ-ਨਿਰੇਦਸ਼ਾ ਅਨੁਸਾਰ ਚੋਣ ਤਹਿਸੀਲਦਾਰ ਸ੍ਰੀਮਤੀ ਹਰਜਿੰਦਰ ਕੌਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਨੈਸ਼ਨਲ/ਸਟੇਟ ਲੈਵਲ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2022 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮਿਤੀ 05.01.2022 ਨੂੰ ਕਰਨ ਦੇ ਸਬੰਧ ਵਿੱਚ ਅੱਜ ਇੱਕ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਐਸ.ਸੀ. ਕਮਿਸ਼ਨ ਦੇ ਦਖਲ ਨਾਲ ਟੈਲੀਫੋਨ ਉਪਰੇਟਰ ਨੂੰ ਮਿਲੀ ਤਰੱਕੀ

ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਯੋਗਤਾ ਮਿਤੀ 01.01.2022 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 102-ਭਦੌੜ(ਅ.ਜ.), 103-ਬਰਨਾਲਾ ਅਤੇ 104-ਮਹਿਲਕਲਾਂ (ਅ.ਜ) ਵਿੱਚ ਆਮ ਜਨਤਾ ਪਾਸੋਂ ਮਿਤੀ 01.11.2021 ਤੋਂ 30.11.2021 ਤੱਕ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਗਏ ਸਨ। ਪ੍ਰਾਪਤ ਇਨ੍ਹਾਂ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਜ਼ਿਲ੍ਹੇ ਵਿੱਚ ਕੁੱਲ 4,96,580 ਵੋਟਰ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਹਨ। ਜ਼ਿਲ੍ਹੇ ਵਿੱਚ ਕੁੱਲ 2451 ਸਰਵਿਸ ਵੋਟਰ ਰਜਿਸਟਰਡ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਰਜਿਸਟਰਡ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ.ਡੀ. ਅਤੇ ਵੋਟਰ ਸੂਚੀ ਦਾ ਇੱਕ ਸੈੱਟ ਪ੍ਰਤੀ ਵਿਧਾਨ ਸਭਾ ਹਲਕਾ ਵੀ ਸਪਲਾਈ ਕੀਤਾ ਗਿਆ। ਤਹਿਸੀਲਦਾਰ ਚੋਣਾਂ ਵੱਲੋਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ 18-19 ਸਾਲ ਦੇ ਵੋਟਰਾਂ ਨੂੰ ਰਜਿਸਟਰਡ ਕਰਵਾਉਣ ਲਈ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ।

ਇਸ ਮੌਕੇ ਬਰਨਾਲਾ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਨੁਮਾਇੰਦਿਆਂ ਵਿੱਚ ਸ਼੍ਰੀ ਜਰਨੈਲ ਸਿੰਘ ਭੋਤਨਾ ਸ਼੍ਰੋਮਣੀ ਅਕਾਲੀ ਦਲ, ਸ਼੍ਰੀ ਸੰਜੀਵ ਸ਼ਰਮਾਂ ਆਮ ਆਦਮੀ ਪਾਰਟੀ, ਸ਼੍ਰੀ ਜਤਿੰਦਰ ਜਿੰਮੀ ਸ਼੍ਰੋਮਣੀ ਅਕਾਲੀ ਦਲ, ਸ਼੍ਰੀ ਮੱਖਣ ਸ਼ਰਮਾ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ,  ਸ਼੍ਰੀ ਨਿਤਨ ਬਾਂਸਲ ਬੀ.ਜੇ.ਪੀ. (ਸਕੱਤਰ), ਸ੍ਰੀ ਹਵਾ ਸਿੰਘ ਹਨੇਰੀ ਸਾਬਕਾ ਐਮ.ਐਲ.ਏ. ਬਹੁਜਨ ਸਮਾਜ ਪਾਰਟੀ ਤੋਂ ਇਲਾਵਾ ਮਨਜੀਤ ਸਿੰਘ, ਚੋਣ ਕਾਨੂੰਗੋ ਆਦਿ ਹਾਜ਼ਰ ਸਨ।

Spread the love