ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਡੀ. ਸੀ. ਕੰਪਲੈਕਸ, ਫਿਰੋਜ਼ਪੁਰ ਵੱਲੋਂ ਰੋਜ਼ਗਾਰ ਮੇਲੇ ਦਾ ਆਯੋਜਨ

ZILA ROZGAR
4 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਫਿਰੋਜ਼ਪੁਰ 26 ਅਕਤੂਬਰ 2021

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਂਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਡੀ. ਸੀ. ਕੰਪਲੈਕਸ, ਫਿਰੋਜ਼ਪੁਰ ਵੱਲੋਂ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ 125 ਖਾਲੀ ਆਸਾਮੀਆਂ ਲਈ ਦੋ ਰੋਜ਼ਗਾਰਦਾਤਾ ਰੈਸਾ (RAXA) ਸੁਰੱਖਿਆ ਅਤੇ ਬੈਕਅਪ ਸੁਰੱਖਿਆ ਲਈ ਪਲੈਸਮੈਟ ਡਰਾਈਵ ਦਾ ਆਯੋਜਨ ਕੀਤਾ ਗਿਆ।ਪਲੈਸਮੈਂਟ ਡਰਾਈਵ ਵਿਚ 158 ਪ੍ਰਤੀਭਾਗੀਆਂ ਨੇ ਹਿੱਸਾ ਲਿਆ ਅਤੇ ਅੰਤ ਵਿਚ 116 ਦੀ ਚੋਣ ਕੀਤੀ ਗਈ। ਇਸ ਦੌਰਾਨ ਪ੍ਰਾਰਥੀਆ ਨੂੰ ਰੋਜ਼ਗਾਰ ਵਿਭਾਗ ਦੀਆਂ ਵੱਖ ਵੱਖ ਗਤੀਵਿਧੀਆਂ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਤੇ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਅਤੇ ਸ਼੍ਰੀ ਰਾਹੁਲ ਵੋਹਰਾ ਯੰਗ ਪ੍ਰੋਫੈਸ਼ਨਲ, ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਅਤੇ ਸ੍ਰੀ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜਪੁਰ ਵੀ ਹਾਜ਼ਰ ਸਨ।

ਹੋਰ ਪੜ੍ਹੋ :-ਲੋਕ ਸਹੂਲਤ ਲਈ 28 ਤੇ 29 ਅਕਤੂਬਰ ਨੂੰ ਲਾਏ ਜਾਣਗੇ ਸੁਵਿਧਾ ਕੈਂਪ: ਡਿਪਟੀ ਕਮਿਸ਼ਨਰ
Spread the love