ਫਿਰੋਜ਼ਪੁਰ, 8 ਦਸੰਬਰ 2022
ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 09 ਦਸੰਬਰ 2022 ਨੂੰ ਜ਼ਿਲ੍ਹਾ ਬਿਉਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ/ਮਾਡਲ ਕੈਰੀਅਰ ਸੈਂਟਰ ਵਿਖੇ ਅੰਗਹੀਣਾਂ ਲਈ ਸੰਸਾਰ ਦਿਵਸ ਮਨਾਇਆ ਜਾਵੇਗਾ।
ਹੋਰ ਪੜ੍ਹੋ – ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸੁਣੀਆਂ ਸ਼ਕਾਇਤਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੀ.ਡਬਲਯੂ.ਡੀ ਸਬੰਧਤ ਅੰਗਹੀਣ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਬਿਉਰੋ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ/ਸਵੈ-ਰੋਜ਼ਗਾਰ ਯੋਜਨਾਵਾਂ/ਸਕਿੱਲ ਕੋਰਸਾਂ ਆਦਿ ਲਾਭ ਦੇਣ ਸਬੰਧੀ ਰਜਿਸਟਰ ਕਰਦੇ ਹੋਏ ਮੌਕੇ ‘ਤੇ ਹੀ ਲੋਨ ਸਬੰਧੀ ਫਾਰਮ ਭਰਵਾਏ ਜਾਣਗੇ। ਉਨ੍ਹਾਂ ਪੀ.ਡਬਲਯੂ.ਡੀ. ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਭਾਗ ਲੈ ਕੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ।