· ਨੈਸ਼ਨਲ ਲੋਕ ਅਦਾਲਤ ‘ਚ ਲਗਭਗ 104155599 ਰੁਪਏ ਦੇ ਅਵਾਰਡ ਪਾਸ ਕੀਤੇ ਗਏ
ਰੂਪਨਗਰ, 14 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰਪ੍ਰੀਤ ਕੌਰ ਜੀਵਨ ਜੀ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ, ਅਤੇ ਨੰਗਲ ਵਿਖੇ ਕੁੱਲ 13 ਬੈਂਚ ਲਗਾਏ ਗਏ ਜਿਹਨਾਂ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਕੁੱਲ 772 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 104155599, ਕਰੋੜ ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਿਵਲ ਜੱਜ ਸੀਨੀਅਰ ਡਵੀਜਨ- ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰੇ ਭਾਰਤ ਵਿੱਚ ਲੋਕ ਅਦਾਲਤ ਲਗਾਈ ਗਈ ਹੈ ਜਿਸ ਵਿੱਚ ਹਰ ਪਰ ਪ੍ਰਕਾਰ ਦੇ ਦਿਵਾਨੀ, ਸਮਝੌਤੇਯੋਗ ਫੌਜਦਾਰੀ ਅਤੇ ਹੋਰ ਮਾਮਲੇ ਨਿਪਟਾਰੇ ਲਈ ਰੱਖੇ ਗਏ ਸਨ ਅਤੇ ਪ੍ਰੀ ਲਿਟੀਗੇਟਿਵ ਮਾਮਲੇ ਜ਼ੋ ਅਜੇ ਅਦਾਲਤ ਵਿੱਚ ਨਹੀਂ ਆਏ ਹਨ ਉਹ ਵੀ ਨਿਪਟਾਏ ਗਏ ਅਤੇ ਵੱਡੀ ਮਾਤਰਾ ਵਿੱਚ ਬੈਂਕ ਅਤੇ ਟੈਲੀਫੌਨ ਕੰਪਨੀਆ ਦੇ ਕੇਸ ਇਸ ਲੋਕ ਅਦਾਲਤ ਵਿੱਚ ਨਿਪਟਾਏ ਗਏ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੰਬਤ ਮਾਮਲੇ ਲੋਕ ਅਦਾਲਤਾਂ ਰਾਹੀਂ ਸੁਲਝਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਲੋਕ ਅਦਾਲਤ ਦੇ ਅਵਾਰਡ ਦੀ ਅੱਗੇ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤਾਂ ਰਾਹੀਂ ਕੀਤੇ ਗਏ ਫੈਸਲੇ ਸਥਾਈ ਹੁੰਦੇ ਹਨ।
ਇਸ ਤੋਂ ਇਲਾਵਾ ਲੋਕ ਅਦਾਲਤਾਂ ਦੇ ਫੈਸਲੇ ਸਮਾਜ ਵਿੱਚ ਕੁੜੱਤਣ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ। ਉਹਨਾਂ ਨੇ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਕੀਤੀ। ਅਖੀਰ ਵਿੱਚ ਸਿਵਲ ਜੱਜ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ਼ ਸਬੰਧੀ ਕਿਸੇ ਕਿਸਮ ਦੀ ਜਾਣਾਕਰੀ ਲਈ ਕਿਸੇ ਸਮੇਂ ਵੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। ਆਮ ਲੋਕਾਂ ਵੱਲੋਂ ਲੋਕ ਅਦਾਲਤ ਦੇ ਆਯੋਜਨ ਦੀ ਭਰਪੂਰ ਸਲਾਘਾ ਕੀਤੀ ਗਈ ਅਤੇ ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 13 ਅਗਸਤ 2022 ਨੂੰ ਲਗਾਈ ਜਾਵੇਗੀ