ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਵੱਲੋਂ ਪ੍ਰਾਈਵੇਟ ਸਕੂਲਾਂ ਦਾ ਦੌਰਾ

ਜਿਲ੍ਹਾ ਸਿੱਖਿਆ ਅਫਸਰ
ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਵੱਲੋਂ ਪ੍ਰਾਈਵੇਟ ਸਕੂਲਾਂ ਦਾ ਦੌਰਾ।
ਨੈਸਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਦਾ ਲਿਆ ਜਾਇਜਾ।
ਵਿਭਾਗ ਵਲੋਂ ਭੇਜੀਆਂ ਗਈਆਂ ਅਭਿਆਸ ਪੁਸਤਕਾਂ ਤੇ ਕਰਵਾਏ ਗਏ ਕੰਮ ਦੀ ਕੀਤੀ ਜਾਂਚ।

ਪਠਾਨਕੋਟ, 25 ਅਕਤੂਬਰ 2021

ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਵੱਲੋਂ ਨੈਸਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਜਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਕੇਡੀਐਮ ਸਕੂਲ ਪਠਾਨਕੋਟ, ਮਹਾਰਾਣਾ ਪ੍ਰਤਾਪ ਸਕੂਲ ਪਠਾਨਕੋਟ ਅਤੇ ਸੈਂਟ ਪਾਲਜ ਸਕੂਲ ਸਰਨਾ ਦਾ ਦੌਰਾ ਕੀਤਾ ਗਿਆ ਅਤੇ ਸਕੂਲ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਂਚ ਕੀਤੀ।

ਹੋਰ ਪੜ੍ਹੋ :-‘ਕੋਰੋਨਾ ਕਾਲ’ ‘ਚ ਕਿਸਾਨਾਂ ਦਾ ਆਰਥਿਕਤਾ ਲਈ ਵੱਡਾ ਯੋਗਦਾਨ – PM ਮੋਦੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਸੈਂਟਰ ਵੱਲੋਂ 12 ਨਵੰਬਰ ਨੂੰ ਕਰਵਾਏ ਜਾਣ ਵਾਲੇ ਨੈਸਨਲ ਅਚੀਵਮੈਂਟ ਸਰਵੇ ਵਿੱਚ ਇਸ ਵਾਰ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸਾਮਿਲ ਕੀਤਾ ਜਾਣਾ ਹੈ। ਇਸ ਲਈ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਸੈਮੀਨਾਰਾਂ ਰਾਹੀਂ ਨੈਸਨਲ ਅਚੀਵਮੈਂਟ ਸਰਵੇ ਦੀ ਸੰਪੂਰਨ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਨੈਸਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਪੂਰੇ ਜੋਰ ਸੋਰ ਨਾਲ ਚੱਲ ਰਹੀਆਂ ਹਨ ਅਤੇ ਹੁਣ ਸਿੱਖਿਆ ਅਧਿਕਾਰੀਆਂ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਨੈਸਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਸਬੰਧੀ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੌਰੇ ਦੌਰਾਨ ਉਨ੍ਹਾਂ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਭੇਜੀਆਂ ਗਈਆਂ ਅਭਿਆਸ ਪੁਸਤਕਾਂ ਤੇ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਆਪਣੇ ਦੌਰੇ ਦੌਰਾਨ ਸਕੂਲ ਅਧਿਆਪਕਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਇਸ ਸਰਵੇ ਵਿੱਚ ਤੀਜੀ ,ਪੰਜਵੀਂ ,ਅੱਠਵੀਂ ਅਤੇ ਦਸਵੀਂ ਦੇ ਬੱਚਿਆਂ ਨੂੰ ਸ਼ਾਮਿਲ ਕਰਕੇ ਬੱਚਿਆਂ ਦਾ ਵਿੱਦਿਅਕ ਪੱਖ ਦੇਖਿਆ ਜਾਵੇਗਾ ਉੱਥੇ ਨਾਲ ਦੀ ਨਾਲ ਸਿੱਖਿਆ ਦੇ ਖੇਤਰ ਵਿਚ ਹੋਰ ਵੀ ਜਾਣਕਾਰੀ ਹਾਸਲ ਕਰਨ ਲਈ ਅਧਿਆਪਕਾਂ, ਬੱਚਿਆਂ ਅਤੇ ਸਕੂਲ ਮੁਖੀਆਂ ਪਾਸੋਂ ਵੀ ਕੁਝ ਪ੍ਰਸ਼ਨ ਪੁੱਛੇ ਜਾਣਗੇ ਜਿਸ ਦੇ ਆਧਾਰ ਤੇ ਭਾਰਤ ਸਰਕਾਰ ਵੱਖ ਵੱਖ ਰਾਜਾਂ ਦੇ ਸਿੱਖਿਆ ਪੱਧਰ ਦੀ ਜਾਣਕਾਰੀ ਪ੍ਰਾਪਤ ਕਰਕੇ ਆਪਣੀ ਰਿਪੋਰਟ ਦੇਵੇਗੀ।

ਇਸ ਮੌਕੇ ਤੇ ਸਟੈਨੋ ਤਰੁਣ ਪਠਾਨੀਆ, ਕਲਰਕ ਰਾਜੇਸ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

ਫੋਟੋ ਕੈਪਸਨ:- ਕੇ ਡੀ ਐਮ ਸਕੂਲ ਪਠਾਨਕੋਟ ਵਿੱਚ ਬੱਚਿਆਂ ਦੇ ਲੈਵਲ ਦੀ ਜਾਂਚ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ।

Spread the love