ਰੂਪਨਗਰ 22 ਦਸੰਬਰ 2021
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਇੱਕ ਸਨਮਾਨ ਸਮਾਹਰੋਹ ਦੌਰਾਨ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜ ਕੁਮਾਰ ਖੋਸਲਾ ਅਤੇ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਜਰਨੈਲ ਸਿੰਘ ਵਲੋਂ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਅਧਿਆਪਕਾਂ, ਪੜ੍ਹੋ ਪੰਜਾਬ ਟੀਮ, ਨੋਡਲ ਅਫਸਰਾਂ ਅਤੇ ਮੀਡੀਆ ਆਦਿ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਹੋਰ ਪੜ੍ਹੋ :-ਮੰਤਰੀ ਮੰਡਲ ਵੱਲੋਂ ਪੰਜਾਬ ਕੋਆਪੇਰਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼, 2016 ਵਿੱਚ ਸੋਧ ਨੂੰ ਪ੍ਰਵਾਨਗੀ
ਸਮਾਗਮ ਵਿੱਚ ਰਾਜ ਕੁਮਾਰ ਖੋਸਲਾ ਅਤੇ ਜਰਨੈਲ ਸਿੰਘ ਸੰਬੋਧਨ ਕਰਦਿਆਂ ਕਿਹਾ ਕਿ ਰੂਪਨਗਰ ਜਿਲ੍ਹੇ ਨੂੰ ਪੰਜਾਬ ਵਿੱਚ ਮੋਹਰੀ ਬਣਾਉਣ ਲਈ ਜਿਲ੍ਹੇ ਦੇ ਅਧਿਆਪਕਾਂ ਦਾ ਬਹੁਤ ਵੱਡਾ ਰੋਲ ਹੈ ਅਤੇ ਇਹਨਾ ਅਧਿਆਪਕਾਂ ਦੀ ਸਖਤ ਮਿਹਨਤ ਕਾਰਨ ਹੀ ਅਸੀਂ ਇਹ ਪ੍ਰਾਪਤੀ ਹਾਸਲ ਕਰ ਸਕੇ ਹਾਂ।
ਇਸ ਤੋਂ ਪਹਿਲਾਂ ਡੀ. ਐਮ. ਸਰੀਰਕ ਸਿੱਖਿਆ ਬਲਜਿੰਦਰ ਸਿੰਘ, ਸੂਪਰਡੈਂਟ ਬਾਲ ਕ੍ਰਿਸ਼ਨ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖੇ। ਮੰਚ ਸੰਚਾਲਣ ਦੀ ਸੇਵਾ ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਨਿਭਾਈ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ ਅਤੇ ਚਰਨਜੀਤ ਸਿੰਘ ਸੋਢੀ, ਪ੍ਰਿੰਸੀਪਲ ਸੰਦੀਪ ਕੌਰ, ਪ੍ਰਿੰਸੀਪਲ ਤਨਜੀਤ ਕੌਰ, ਡੀ.ਐਸ. ਮੇਜਰ ਸਿੰਘ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਰਜਿੰਦਰ ਸਿੰਘ, ਸਿੱਖਿਆ ਸੁਧਾਰ ਟੀਮ ਦੇ ਲੋਕੇਸ਼ ਮੋਹਨ ਸ਼ਰਮਾ, ਪ੍ਰਿੰਸੀਪਲ ਰਵਿੰਦਰ ਸਿੰਘ, ਦਿਸ਼ਾਂਤ ਮਹਿਤਾ, ਸੁਰਿੰਦਰ ਸਿੰਘ ਕਲਸੀ, ਜ਼ਸਵੀਰ ਸਿੰਘ, ਸਰਬਜੀਤ ਸਿੰਘ ਸੈਣੀ, ਸੁਰਿੰਦਰ ਘਈ, ਅਨਿਲ ਜ਼ੋਸ਼ੀ, ਬਲਵੰਤ ਸਿੰਘ, ਪਰਵਿੰਦਰ ਕੌਰ ਦੁਆ, ਪੂਜਾ ਗੋਇਲ, ਜ਼ੋਤੀ ਚਾਵਲਾ, ਸਤਨਾਮ ਸਿੰਘ, ਚੰਦਰ ਸੇ਼ਖਰ, ਦਵਿੰਦਰ ਪਾਲ, ਸਿਕੰਦਰ ਧੀਮਾਨ, ਜ਼ਸਵੀਰ ਸਿੰਘ, ਮਨਜਿੰਦਰ ਸਿੰਘ ਚੱਕਲ, ਬਲਵਿੰਦਰ ਸਿੰਘ ਲੋਧੀਪੁਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।