ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸਰਕਾਰੀ ਕਾਲਜ, ਰੋਪੜ ਦੇ ਹੋਸਟਲ ਵਿੱਚ ਬਣੇ ਸਟਰੌਂਗ ਰੂਮ ਦਾ ਮੁਆਇਨਾ ਕੀਤਾ
ਰੂਪਨਗਰ, 5 ਜਨਵਰੀ 2022
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਵਿਧਾਨ ਸਭਾ ਚੋਣਾਂ-2022 ਨੂੰ ਸਫਲਤਾ-ਪੂਰਵਕ ਨੇਪਰੇ ਚੜਾਉਣ ਹਿੱਤ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ/ਪ੍ਰਧਾਨਾਂ ਸਕੱਤਰਾਂ ਨਾਲ ਮੀਟਿੰਗ ਕੀਤੀ।
ਹੋਰ ਪੜ੍ਹੋ :-ਅੰਤਰਰਾਸ਼ਟਰੀ ਹਵਾਈ ਅੱਡੇ, ਹਲਵਾਰਾ ਦਾ ਨਿਰਮਾਣ ਇਸ ਸਾਲ ਜੂਨ ਤੱਕ ਹੋ ਜਾਵੇਗਾ ਮੁਕੰਮਲ – ਐਮ.ਪੀ. ਡਾ. ਅਮਰ ਸਿੰਘ
ਇਸ ਮੀਟਿੰਗ ਵਿੱਚ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਹਿੱਤ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ।
ਇਸ ਮੀਟਿੰਗ ਦੌਰਾਨ ਸ੍ਰੀਮਤੀ ਸੋਨਾਲੀ ਗਿਰਿ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋ ਚੁੱਕੀ ਹੈ। ਜੇਕਰ ਅਜੇ ਤੱਕ 18-19 ਸਾਲ ਦੇ ਨੌਜਵਾਨਾਂ ਦੀ ਵੋਟ ਨਹੀਂ ਬਣੀ ਜਾਂ ਕਿਸੇ ਨਾਗਰਿਕ ਦੀ ਵੋਟ ਬਣਨ ਤੋਂ ਰਹਿ ਗਈ ਹੈ ਤਾਂ ਉਹ ਆਰ.ਓ./ਈ.ਆਰ.ਓ. ਦਫਤਰ ਵਿੱਚ ਜਾ ਕੇ ਜਾਂ ਬੀ.ਐਲ.ਓ.ਰਾਹੀਂ ਜਾਂ ਆਨਲਾਈਨ ਹੁਣ ਵੀਵੋਟ ਵਾਸਤੇ ਅਪਲਾਈ ਕਰ ਸਕਦਾ ਹੈ।
ਇਸ ਮੀਟਿੰਗ ਦੌਰਾਨ ਜਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਪਣੇ-ਆਪਣੇ ਬੂਥਾਂ ਤੇ ਬੂਥ ਲੈਵਲ ਏਜੰਟ ਲਗਾਉਣ ਸਬੰਧੀ ਕਿਹਾ ਗਿਆ ਤਾਂ ਕਿ ਵੋਟਰ ਸੂਚੀ ਵਿੱਚ ਸੁਧਾਈ ਦਾ ਕੰਮ ਬੂਥ ਲੈਵਲ ਏਜੰਟ ਦੀ ਮੱਦਦ ਨਾਲ ਵਧੀਆ ਢੰਗ ਨਾਲ ਨੇਪਰੇ ਚੜ ਸਕਦਾ ਹੈ। ਮੀਟਿੰਗ ਦੌਰਾਨ ਸਮੂਹ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਿਤੀ 05.01.2022 ਨੂੰ ਪ੍ਰਕਾਸਿ਼ਤ ਵੋਟਰ ਸੂਚੀ ਦਾ ਕੰਪਲੀਟ ਸੈੱਟ ਅਤੇ ਡੀ.ਵੀ.ਡੀ. (ਬਿਨਾਂ ਫੋਟੋ ਵੋਟ ਸੂਚੀ) ਜਿਲਾ ਪ੍ਰਧਾਨ ਦੇ ਅਥਾਰਟੀ ਪੱਤਰ ਨਾਲ ਪ੍ਰਾਪਤ ਕਰਨ ਦੀ ਹਦਾਇਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕਿਸੇ ਪਾਰਟੀ ਦੇ ਨੁਮਾਇੰਦੇ ਨੂੰ ਵਾਧੂ ਵੋਟਰ ਸੂਚੀ ਦੀ ਜ਼ਰੂਰਤ ਹੈ ਤਾਂ ਉਹ 2 ਰੁਪਏ ਪ੍ਰਤੀ ਪੇਜ ਦੇ ਹਿਸਾਬ ਨਾਲ ਪੈਸੇ ਜਮ੍ਹਾਂ ਕਰਵਾ ਕੇ ਲੈ ਸਕਦਾ ਹੈ।
ਇਸ ਮੀਟਿੰਗ ਦੇ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਰੂਪਨਗਰ ਜੀ ਜਿਲ੍ਹਾ ਰੂਪਨਗਰ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸਰਕਾਰੀ ਕਾਲਜ, ਰੋਪੜ ਦੇ ਹੋਸਟਲ ਵਿੱਚ ਬਣੇ ਸਟਰੌਂਗ ਰੂਮ ਦਾ ਮੁਆਇਨਾ ਕੀਤਾ ਗਿਆ।
ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ,ਬਹੁਜਨ ਸਮਾਜ ਪਾਰਟੀ ਦੇ ਜੋ਼ਨਲ ਇੰਚਾਰਜ ਐਡਵੋਕੇਟ ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਸੰਦੀਪ ਜ਼ੋਸੀ ਅਤੇ ਜੈ.ਜੇ.ਜੇ.ਕੇ ਦੇ ਮਲਕੀਤ ਸਿੰਘ ਹਾਜ਼ਰ ਸਨ।