ਪੰਜਾਬ ਵਿਧਾਨ ਸਭਾ ਚੋਣਾਂ 2022
ਜਨਤਕ ਥਾਵਾਂ ਤੇ ਹੋਰਡਿੰਗਜ਼, ਬੈਨਰਜ਼, ਪੋਸਟਰਜ਼ ਲਗਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਪਿ੍ਰੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ
ਉਲੰਘਣਾ ਕਰਨ ਵਾਲੇ ਛਾਪਕਾਂ ਨੂੰ 6 ਮਹੀਨੇ ਦੀ ਕੈਦ ਤੇ ਜੁਰਮਾਨਾ ਵੀ ਹੋ ਸਕਦਾ ਹੈ
ਅੰਮ੍ਰਿਤਸਰ 12 ਜਨਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜ਼ਿਲ੍ਹੇ ਦੇ ਸਮੂਹ ਪਿ੍ਰੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਹੋਰ ਪੜ੍ਹੋ :-ਸੀਟ ਛੱਡ ਦਿਆਂਗੇ, ਪਰ ਵਿਕਣ ਨਹੀਂ ਨਹੀਂ ਦਿਆਂਗੇ: ਅਰਵਿੰਦ ਕੇਜਰੀਵਾਲ
ਮੀਟਿੰਗ ਦੌਰਾਨ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਪਿ੍ਰੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ।
ਉਨ੍ਹਾਂ ਕਿਹਾ ਕਿ ਜਿਹੜੀ ਵੀ ਪਿ੍ਰੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਿ੍ਰੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। ਉਨ੍ਹਾਂ ਪਿ੍ਰੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪਿ੍ਰੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ।
ਇਸ ਮੀਟਿੰਗ ਵਿੱਚ ਸਮੂਹ ਪਿ੍ਰਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ ਚੋਣ ਦਫ਼ਤਰ ਦੇ ਮਾਹਿਰ ਨੁਮਾਇੰਦਿਆਂ ਨੂੰ ਵਿਸਥਾਰ ਸਹਿਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਦੱਸਿਆ।
ਮੀਟਿੰਗ ਦੌਰਾਨ ਜਿਲ੍ਹਾ ਚੋਣ ਅਫ਼ਸਰ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਥਾਵਾਂ ਤੇ ਪੋਸਟਰਜ਼, ਬੈਨਰਜ਼, ਹੋਰਡਿੰਗਜ਼ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਤ ਵੇਲੇ ਆਪਣੀ ਗਸ਼ਤ ਵਧਾਉਣ ਅਤੇ ਜਨਤਕ ਥਾਵਾਂ ਤੇ ਹੋਰਡਿੰਗਜ਼ ਪੋਸਟਰ ਲਗਾਉਣ ਵਾਲਿਆਂ ਨੂੰ ਫੜ੍ਹਨ ਅਤੇ ਉਨਾਂ ਤੇ ਪਰਚੇ ਦਰਜ਼ ਕੀਤੇ ਜਾਣ। ਮੀਟਿੰਗ ਦੌਰਾਨ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੇ ਭਰੋਸਾ ਦਵਾਇਆ ਕਿ ਉਹ ਪ੍ਰਸ਼ਾਸ਼ਨ ਨੂੰ ਆਪਣਾ ਪੂਰਾ ਸਹਿਯੋਗ ਦੇਣਗੇ।
ਇਸ ਮੌਕੇ ਵਧੀਕ ਜਿਲ੍ਹਾ ਚੋਣ ਅਫ਼ਸਰ, ਡਾ. ਰੂਹੀ ਦੁੱਗ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਚੋਣ ਤਹਿਸੀਲਦਾਰ ਸ: ਰਾਜਿੰਦਰ ਸਿੰਘ, ਸ੍ਰੀ ਸੁਦੇਸ਼ ਕੁਮਾਰ, ਸ੍ਰੀ ਭਰਤ ਖੁੱਲਰ, ਸ: ਸਤਿੰਦਰਪਾਲ ਸਿੰਘ, ਸ੍ਰੀ ਲੋਕੇਸ਼ ਸਹਿਗਲ, ਸ੍ਰੀ ਦੀਪਕ ਕੁਮਾਰ, ਸ੍ਰੀ ਰਮਨ ਕੁਮਾਰ, ਸ੍ਰੀ ਪਵਨ ਅਰੋੜਾ, ਸ੍ਰੀ ਕੇਵਲ ਕ੍ਰਿਸ਼ਨ, ਸ੍ਰੀ ਵਿਕਰਮ ਸੇਖੜੀ, ਸ੍ਰੀ ਦੀਪਕ ਅਗਰਵਾਲ, ਸ੍ਰੀ ਹਰੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਅਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।
ਕੈਪਸ਼ਨ : ਜਿਲ੍ਹਾ ਚੋਣ ਅਫ਼ਸਰ ਸ: ਗੁਰਪ੍ਰੀਤ ਸਿੰਘ ਖਹਿਰਾ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਚੋਣ ਹਦਾਇਤਾਂ ਸਬੰਧੀ ਮੀਟਿੰਗ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਵਧੀਕ ਜਿਲ੍ਹਾ ਚੋਣ ਅਫ਼ਸਰ, ਡਾ. ਰੂਹੀ ਦੁੱਗ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ