ਜ਼ਿਲ੍ਹਾਂ ਚੋਣ ਅਫ਼ਸਰ ਨੇ ਵਰਚੂਅਲ ਮੀਟਿੰਗ ਰਾਹੀਂ ਚੋਣ ਕਮਿਸ਼ਨ ਨੂੰ ਚੋਣ ਪ੍ਰਬੰਧਾ ਬਾਰੇ ਦਿੱਤੀ ਜਾਣਕਾਰੀ

SSP NRENDRA BHARGAV
ਜ਼ਿਲ੍ਹਾਂ ਚੋਣ ਅਫ਼ਸਰ ਨੇ ਵਰਚੂਅਲ ਮੀਟਿੰਗ ਰਾਹੀਂ ਚੋਣ ਕਮਿਸ਼ਨ ਨੂੰ ਚੋਣ ਪ੍ਰਬੰਧਾ ਬਾਰੇ ਦਿੱਤੀ ਜਾਣਕਾਰੀ
ਚੋਣ ਕਮਿਸ਼ਨ ਦੇ ਐਕਸਪੈਂਡੀਚਰ ਆਬਜ਼ਰਵਰਾਂ ਨਾਲ ਹੋਈ ਜ਼ਿਲ੍ਹਾ ਚੋਣ ਅਫ਼ਸਰ ਦੀ ਵਰਚੂਅਲ ਮੀਟਿੰਗ

ਫਿਰੋਜ਼ਪੁਰ, 25 ਜਨਵਰੀ 2022

ਜ਼ਿਲ੍ਹਾ ਚੋਣ ਅਫ਼ਸਰ ਗਿਰੀਸ਼ ਦਿਆਲਨ ਨੇ ਭਾਰਤੀ ਚੋਣ ਕਮਿਸ਼ਨ ਦੇ ਐਕਸਪੈਂਡੀਚਰ ਆਬਜ਼ਰਵਰਜ਼ ਨਾਲ ਵਰਚੂਅਲ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਵਿਧਾਨ ਸਭਾ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੀਟਿੰਗ ਵਿੱਚ ਐਸ.ਐਸ.ਪੀ. ਫਿਰੋਜ਼ਪੁਰ ਨਰਿੰਦਰ ਭਾਰਗਵ ਵੀ ਹਾਜ਼ਰ ਸਨ।

ਹੋਰ ਪੜ੍ਹੋ :-‘ਆਪ’ ਦੀ ਸਰਕਾਰ ‘ਚ ਮੈਰਿਟ ‘ਤੇ ਹੋਵੇਗੀ ਸਰਕਾਰੀ ਭਰਤੀ, ਜਾਰੀ ਹੋਇਆ ਕਰੇਗੀ ਵੇਟਿੰਗ ਲਿਸਟ: ਹਰਪਾਲ ਸਿੰਘ ਚੀਮਾ

ਉਨ੍ਹਾਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚਾਰੇ ਵਿਧਾਨ ਸਭਾ ਹਲਕਿਆਂ ਲਈ ਨੌਮੀਨੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਦੇ ਨਾਲ ਮੀਟਿੰਗ ਕਰ ਕੇ ਚੋਣ ਕਮੀਸ਼ਨ ਵੱਲੋਂ ਜਾਰੀ ਹਦਾਇਤਾਂ ਸਬੰਧੀ ਕਿਤਾਬਚਾ ਜਾਰੀ ਕਰ ਦਿੱਤਾ ਗਿਆ ਹੈ ਅਤੇ ਨੌਮੀਨੇਸ਼ਨ ਪ੍ਰਕਿਰਿਆ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਸਾਰੀ ਪ੍ਰਕਿਰਿਆ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਆਪਸੀ ਤਾਲਮੇਲ ਦੇ ਲਈ ਵੀ ਵਿਸ਼ੇਸ਼ ਬੈਠਕ ਕਰ ਕੇ ਨਿਰਦੇਸ਼ ਦਿੱਤੇ ਗਏ ਹਨ ਕਿ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਸ ਵਿੱਚ ਤਾਲਮੇਲ ਕਰ ਲੈਣ ਅਤੇ ਚੋਣਾਂ ਸਮੇਂ ਜੋ ਵੀ ਸਮੱਸਿਆਵਾਂ ਪੇਸ਼ ਆ ਸਕਦੀਆਂ ਹਨ ਉਸ ਲਈ ਪਹਿਲਾਂ ਤੋਂ ਹੀ ਤਿਆਰੀਆਂ ਕਰ ਲੈਣ।

ਉਨ੍ਹਾਂ ਅੱਗੇ ਦੱਸਿਆ ਕਿ ਐਮਸੀਸੀ ਸਬੰਧੀ ਵੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਬੈਂਕ ਮੈਨੇਜਰਾਂ ਦੇ ਨਾਲ ਵੀ ਬੈਠਕ ਕਰ ਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਉਤੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਤਰ੍ਹਾਂ ਦੇ ਸ਼ੱਕੀ ਲੈਣ ਦੇਣ ਸਬੰਧੀ ਜਾਣਕਾਰੀ ਤੁਰੰਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਸੀ ਵਿਜ਼ਿਲ ਰਾਹੀਂ 61 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਿਨ੍ਹਾਂ ਉਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਐਮਸੀਐਮਸੀ  ਵੱਲੋਂ ਵੀ ਪੇਡ ਨਿਊਜ਼ ਅਤੇ ਵਿਗਿਆਪਨਾਂ ਉਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਮਹਾਜਨ, ਐਸ.ਡੀ.ਐਮ. ਓਮ ਪ੍ਰਕਾਸ਼ ਅਤੇ ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।