ਚੌਥੇ ਦਿਨ 9 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲਾ ਚੋਣ ਅਫ਼ਸਰ

GIRISH DAYALAN
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਜ਼ੀਰਾ ਨਾਲ 4032 ਲਾਭਪਾਤਰੀਆਂ ਦੇ ਖਾਤਿਆਂ ਵਿਚ 4,51,74,585.00 ਰਕਮ ਦੀ ਪ੍ਰਵਾਨਗੀ: ਡਿਪਟੀ ਕਮਿਸ਼ਨਰ
ਵਿਧਾਨ ਸਭਾ ਚੋਣਾਂ-2022
ਫਿਰੋਜ਼ਪੁਰ 29 ਜਨਵਰੀ 2022
ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗਿਰਿਸ਼ ਦਿਆਲਨ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲੇ ਅੰਦਰ ਚੌਥੇ ਦਿਨ ਸ਼ਨੀਵਾਰ ਨੂੰ 9 ਨਾਮਜ਼ਦਗੀਆਂ ਦਾਖਲ ਹੋਇਆ ਹਨ। ਜਿਸ ਵਿੱਚ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸਹਿਰੀ-2, ਗੁਰੂਹਰਸਹਾਏ-5 ਅਤੇ ਜ਼ੀਰਾ ਵਿਖੇ 2  ਨਾਮਜ਼ਦਗੀਆਂ ਦਾਖਲ ਹੋਇਆ ਹਨ। ਇਸ ਤੋਂ ਇਲਾਵਾ ਫਿਰੋਜ਼ਪੁਰ ਦਿਹਾਤੀ ਵਿਖੇ ਕੋਈ ਵੀ ਨਾਮਜ਼ਦਗੀ ਦਾਖਲ ਨਹੀਂ ਹੋਈ ਹੈ।

ਹੋਰ ਪੜ੍ਹੋ :-ਨਾਮਜਦਗੀ ਪੱਤਰ ਭਰਨ ਦੇ ਚੌਥੇ ਦਿਨ 19 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਗਏ : ਜ਼ਿਲ੍ਹਾ ਚੋਣ ਅਫ਼ਸਰ

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗਿਰਿਸ਼ ਦਿਆਲਨ ਨਾਮਜ਼ਦਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ  ਦਿੰਦਿਆਂ ਦੱਸਿਆ ਕਿ ਹਲਕਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸਹਿਰੀ ਤੋਂ ਆਜ਼ਾਦ ਦੇ ਤੌਰ ਤੇ ਪੁਸ਼ਪਿੰਦਰ ਸਿੰਘ ਅਤੇ ਗੁਰਕਿਰਤ ਸਿੰਘ  ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।  ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਆਮ ਆਦਮੀ ਪਾਰਟੀ ਤੋਂ ਫੌਜਾ ਸਿੰਘ ਅਤੇ ਸਿਮਰਨਜੀਤ ਕੌਰ ਅਤੇ ਆਜ਼ਾਦ ਦੇ ਤੌਰ ਤੇ ਪਰਵਿੰਦਰ ਸਿੰਘ ਤੇ ਕੁਲਦੀਪ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਤਿੰਦਰ ਸਿੰਘ ਥਿੰਦ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ ਅਤੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਆਪ ਪਾਰਟੀ ਤੋਂ ਸ਼ੰਕਰ ਕਟਾਰੀਆ ਅਤੇ ਆਜ਼ਾਦ ਦੇ ਤੌਰ ਤੇ ਅਮਨਦੀਪ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ।
Spread the love