ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਨੇ ਸ਼ਹਿਰ ਵਾਸੀਆਂ ਦੇ ਘਰ ਜਾ ਕੇ ਵੋਟ ਪਾਉਣ ਦੀ ਕੀਤੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਨੇ ਸ਼ਹਿਰ ਵਾਸੀਆਂ ਦੇ ਘਰ ਜਾ ਕੇ ਵੋਟ ਪਾਉਣ ਦੀ ਕੀਤੀ ਅਪੀਲ
ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਨੇ ਸ਼ਹਿਰ ਵਾਸੀਆਂ ਦੇ ਘਰ ਜਾ ਕੇ ਵੋਟ ਪਾਉਣ ਦੀ ਕੀਤੀ ਅਪੀਲ
ਬਜ਼ੁਰਗਾਂ, ਦਿਵਿਆਂਗਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੋਟ ਪਾਉਣ ਲਈ ਕੀਤਾ ਪ੍ਰੇਰਿਤ
ਬਜ਼ੁਰਗ ਵੋਟਰਾਂ ਨੂੰ ਪੋਲਿੰਗ ਬੂਥ ਤੇ ਲਿਜਾਉਣ ਲਈ ਖਾਸ ਪ੍ਰਬੰਧ: ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 19 ਫਰਵਰੀ  2022

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 100ਫੀਸਦੀ ਮਤਦਾਨ ਲਈ ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫ਼ਸਰ  ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਸ਼ਹਿਰ ਵਾਸੀਆਂ ਦੇ ਘਰ ਪਹੁੰਚ ਕੇ ਲੋਕਾਂ ਨੂੰ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਲਈ ਪ੍ਰੇਰਿਤ ਕਰ ਰਹੇ ਹਨ।

ਹੋਰ ਪੜ੍ਹੋ :-ਆਰ.ਆਈ.ਐਮ.ਸੀ. ਦਾਖਲਾ ਪ੍ਰੀਖਿਆ ਲਈ ਸਮਾਂ-ਸੂਚੀ ਦਾ ਐਲਾਨ

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਪਾਉਣ ਦਾ ਹੱਕ ਸਾਰਿਆਂ ਨੂੰ ਹੈ ਅਤੇ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ। ਉਨ੍ਹਾਂ ਨੇ ਫਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਅਤੇ ਖਾਸ ਤੌਰ ਤੇ ਦਿਵਿਆਂਗ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਪੋਲਿੰਗ ਬੂਥ ਨਹੀਂ ਜਾ ਸਕਦਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਪੋਲਿੰਗ ਬੂਥ ਤੇ ਲੈ ਕੇ ਜਾਵੇਗਾ ਅਤੇ  ਵੋਟ ਪਾਉਣ ਤੋਂ ਬਾਅਦ ਘਰ ਤੱਕ ਛੱਡ ਕੇ ਵੀ ਆਵੇਗਾ।

ਉਨ੍ਹਾਂ ਨੇ ਇਸ ਦੌਰਾਨ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵਧਾਈ ਵੀ ਦਿੱਤੀ ਅਤੇ ਵੋਟ ਪਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਖਾਸ ਗੱਲ ਇਹ ਦੇਖਣ ਵਿੱਚ ਰਹੀ ਕਿ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਦੇ ਹੱਥਾਂ ਤੇ ਮਹਿੰਦੀ ਨਾਲ ਮੈਂ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਾਂਗੀ,  ਆਈ ਲਵ ਫਾਜ਼ਿਲਕਾ, ਵੋਟ ਦਾ ਅਧਿਕਾਰ ਵਰਗੇ ਸਲੋਗਨ ਵੀ ਲਿਖਵਾਏ ਗਏ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਅਤੇ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ।

Spread the love