ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰਵਾਈ ਭਾਸ਼ਨ ਪ੍ਰਤੀਯੋਗਤਾ

ROZGAR
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰਵਾਈ ਭਾਸ਼ਨ ਪ੍ਰਤੀਯੋਗਤਾ

ਨੌਜਵਾਨ ਆਪਣੇ ਹੱਕਾਂ ਅਤੇ ਕਰਤੱਵਾਂ ਲਈ ਹੋਰ ਸੁਚੇਤ ਹੋਣ : ਸਹਾਇਕ ਕਮਿਸ਼ਨਰ

ਪਟਿਆਲਾ, 13 ਨਵੰਬਰ 2021

ਭਾਰਤ ਸਰਕਾਰ ਵੱਲੋਂ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਮਨਾਏ ਜਾ ਰਹੇ ‘ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ‘ਅਜ਼ਾਦੀ ਦੇ 75 ਸਾਲਾਂ ਬਾਅਦ ਵੀ ਕੀ ਅਸੀਂ ਅਜ਼ਾਦ ਹਾਂ?’ਵਿਸ਼ੇ ‘ਤੇ ਇੱਕ ਵਿਸ਼ੇਸ਼ ਭਾਸ਼ਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਜਿਸ ‘ਚ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ (ਜਨਰਲ) ਮਿਸ ਜਸਲੀਨ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਹੋਰ ਪੜ੍ਹੋ :-ਰੋਪੜ ਹੈਡ ਵਰਕਸ ਤੇ ਲਾਈ ਕਾਨੂੰਨੀ ਸੇਵਾਵਾਂ ਸਬੰਧੀ ਚਿੱਤਰ ਪ੍ਰਦਰਸ਼ਨੀ ਕਰਵਾਈ ਗਈ

ਪ੍ਰਤੀਯੋਗਤਾ ‘ਚ ਜ਼ਿਲ੍ਹੇ ਦੇ ਵੱਖ ਵੱਖ ਟ੍ਰੇਨਿੰਗ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਵਿਸ਼ੇ ਦੇ ਹੱਕ ਅਤੇ ਵਿਰੋਧ ਵਿੱਚ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ। ਜਿਸ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਮਿਸ ਜਸਲੀਨ ਕੌਰ ਨੇ ਵਿਦਿਆਰਥੀਆਂ ਦਾ ਮਨੋਬਲ ਉੱਚਾ ਕਰਦਿਆਂ ਆਖਿਆ ਕਿ ਅੱਜ ਕੱਲ੍ਹ ਦੇ ਨੌਜਵਾਨ ਪਹਿਲਾਂ ਨਾਲੋਂ ਆਪਣੇ ਹੱਕਾਂ ਅਤੇ ਕਰਤੱਵਾਂ ਬਾਰੇ ਜ਼ਿਆਦਾ ਜਾਗਰੂਕ ਹਨ ਤੇ ਇਸ ਸਬੰਧੀ ਹੋਰ ਸੁਚੇਤ ਹੋਣ ਦੀ ਵੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜਾਗਰੂਕ ਨੌਜਵਾਨ ਹੀ ਦੇਸ਼ ਦਾ ਭਵਿੱਖ ਹੁੰਦੇ ਹਨ, ਜੋ ਦੇਸ਼ ਵਿੱਚ ਬਦਲਾਅ ਲਿਆਉਣ ਵਿੱਚ ਵਿਸ਼ੇਸ਼ ਭੂਮਿਕਾ ਅਦਾ ਕਰ ਸਕਦੇ ਹਨ। ਪ੍ਰਤੀਯੋਗਤਾ ‘ਚ ਅੰਕਿਤਾ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੁਖਜੀਤ ਸਿੰਘ ਤੇ ਸਰਬਜੀਤ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।