ਰੂਪਨਗਰ, 2 ਦਸੰਬਰ 2021
ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਬੇਰੋਜ਼ਗਾਰ ਨੌਜ਼ਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਕੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸੋਨਾਲੀ ਗਿਰਿ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਰੂਪਨਗਰ ਵਿਖੇ ਸਵੈ-ਰੋਜ਼ਗਾਰ ਲੋਨ ਮੇਲਾ ਲਗਾਇਆ ਗਿਆ।
ਜਿਸ ਵਿੱਚ ਸਵੈ-ਰੋਜ਼ਗਾਰ ਸਕੀਮਾਂ ਨਾਲ ਸਬੰਧਤ ਵਿਭਾਗਾਂ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਦੌਰਾਨ 145 ਪ੍ਰਾਰਥੀਆਂ ਵੱਲੋਂ ਸਵੈ-ਰੋਜ਼ਗਾਰ ਵੱਖ-ਵੱਖ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਦਿਲਚਸਪੀ ਦਿਖਾਈ। ਇਸ ਮੌਕੇ ਪ੍ਰਾਰਥੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਸਵੈ-ਰੋਜ਼ਗਾਰ ਸਬੰਧੀ ਚੱਲ ਰਹੀਆਂ ਸਿਖਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਾਰਥੀਆਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਕੀਤੀਆਂ ਗਈਆਂ ਅਤੇ ਯੋਗ ਪਾਏ ਗਏ ਪ੍ਰਾਰਥੀਆਂ ਦੀਆਂ ਪ੍ਰਤੀ ਬੇਨਤੀਆਂ ਸਬੰਧਤ ਬੈਂਕਾਂ ਨੂੰ ਭੇਜ ਦਿੱਤੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੁਣ ਕੁਮਾਰ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਇਹ ਸਵੈ-ਰੋਜ਼ਗਾਰ ਮੇਲਾ 3 ਦਸੰਬਰ ਨੂੰ ਵੀ ਲਗਾਇਆ ਜਾਵੇਗਾ। ਜਿਸ ਵਿੱਚ ਜਿਲ੍ਹਾ ਉਦਯੋਗ ਕੇਂਦਰ, ਆਰ.ਸੇਟੀ, ਵੱਖ-ਵੱਖ ਬੈਂਕਾਂ ਦੇ ਪ੍ਰਤੀਨਿਧੀ, ਬੈਕਫਿਨਕੋ, ਬਾਗਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਮੱਛੀ ਪਾਲਣ ਵਿਭਾਗ, ਪਸ਼ੂ-ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ।
ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਨ ਕੀਤੀ ਜਾਂਦੀ ਹੈ ਕਿ 3 ਦਸੰਬਰ ਨੂੰ ਲੱਗਣ ਵਾਲੇ ਸਵੈ-ਰੋਜ਼ਗਾਰ ਮੇਲੇ ਵਿੱਚ ਭਾਗ ਲੈ ਕੇ ਸਫਲ ਉੱਦਮੀ ਬਣ ਸਕਦੇ ਹਨ। ਉਹਨਾਂ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਜ਼ਰੂਰ ਕਰਵਾਉਣ ਅਤੇ ਆਪਣੀ ਆਨ-ਲਾਈਨ ਪੋਰਟਲ .. ਤੇ ਵੀ ਰਜਿਸਟ੍ਰੇਸ਼ਨ ਕਰਨ ਤਾਂ ਜੋ ਉਹ ਬਿਊਰੋ ਵੱਲੋਂ ਰੁਜ਼ਗਾਰ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਅਹਿਮ ਉਪਰਾਲਿਆ ਦਾ ਲਾਭ ਉਠਾ ਸਕਣ। ਉਹਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ ਦੇ ਹੈਲਪਲਾਈਨ ਨੰਬਰ: 85570-10066 ਤੇ ਸੰਪਰਕ ਕੀਤਾ ਜਾ ਸਕਦਾ ਹੈ।