ਰੂਪਨਗਰ, 5 ਜਨਵਰੀ 2022
ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਹਰ ਹਫਤੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਲੜੀ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਪ੍ਰਾਰਥੀਆਂ ਲਈ ਅੱਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਹੋਰ ਪੜ੍ਹੋ :-ਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ
ਇਸ ਕੈਂਪ ਵਿੱਚ ਪੀ.ਐਨ.ਬੀ ਮੈਟ ਲਾਇਫ ਅਤੇ ਸਟਾਰ ਹੈਲਥ ਲਾਇਫ ਦੇ ਪ੍ਰਬੰਧਕਾਂ ਵੱਲੋਂ ਪ੍ਰੋਡਕਟ ਮਾਰਕੀਟਿੰਗ, ਟੈਲੀਕਾਲਰ, ਸੈਲਜ਼ ਅਤੇ ਆਫਿਸ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ 40 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 32 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਿਸ ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ, ਨੇ ਸ਼ਾਮਿਲ ਹੋਏ ਪ੍ਰਾਰਥੀਆਂ ਨੂੰ ਰੋਜਗਾਰ ਦਫਤਰ ਵੱਲੋਂ ਦਿੱਤਿਆਂ ਜਾਣ ਵਾਲੀਆਂ ਸਹੂਲਤਾ ਤੋ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ 10,000 ਤੋਂ ਵੱਧ ਜਿਲ੍ਹਾ ਰੂਪਨਗਰ ਦੇ ਪ੍ਰਾਰਥੀਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਪ੍ਰਾਰਥੀ ਮੁਫਤ ਆਨਲਾਈਨ ਕੋਚਿੰਗ ਲੇਣ ਦਾ ਚਾਹਵਾਨ ਹੋਵੇ ਤਾਂ ਉਹ ਡੀ.ਬੀ.ਈ.ਈ ਰੂਪਨਗਰ ਨਾਲ ਸੰਪਰਕ ਕਰ ਸਕਦਾ ਹੈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਸਕਿੱਲ ਕੋਰਸ ਅਤੇ ਸਵੈ ਰੋਜ਼ਗਾਰ ਬਾਰੇ ਵੀ ਜਾਣਕਾਰੀ ਦਿੱਤੀ । ਉਹਨਾ ਵੱਲੋਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੌਕਰੀ ਦੇ ਚਾਹਵਾਨ ਪ੍ਰਾਰਥੀ WWW.PGRKAM.COM ਉੱਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ।