ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਹੋਲੀ ਹਰਬਸ ਲਈ ਇੰਟਰਵਿਊ ਅੱਜ

SAURABH
ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

ਬਰਨਾਲਾ, 15 ਮਾਰਚ 2022

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਹੋਲੀ ਹਰਬਸ ਕੰਪਨੀ ਨਾਲ ਤਾਲਮੇਲ ਕਰਕੇ 16 ਮਾਰਚ 2022 (ਦਿਨ ਬੁੱਧਵਾਰ) ਨੂੰ ਸਵੇਰੇ 11:00 ਵਜੇ ਵੈਲਨੈੱਸ ਅਡਵਾਇਜ਼ਰ ਦੀ ਅਸਾਮੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਜਿਲਾ ਰੋਜਗਾਰ ਤੇ ਜਨਰੇਸ਼ਨ  ਦਫਤਰ  ਗੁਰਦਾਸਪੁਰ ਵਿਖੇ ਸਵੈ ਰੁਜਗਾਰ ਤੇ ਪਲੈਸਮੈਟ ਕੈਪ 16 ਮਾਰਚ ਨੂੰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨੇ ਦੱਸਿਆ ਕਿ ਵੈਲਨੈੱਸ ਅਡਵਾਇਜਰ ਦੀ ਅਸਾਮੀ ਲਈ ਯੋਗਤਾ ਘੱਟੋਂ-ਘੱਟ ਦਸਵੀਂ ਤੋਂ ਬੀ.ਏ ਪਾਸ (ਮੇਲ ਅਤੇ ਫੀਮੇਲ ਦੋਵੇ), ਉਮਰ ਘੱਟੋਂ-ਘੱਟ 18 ਤੋਂ 25 ਸਾਲ ਹੋਣੀ ਚਾਹੀਦੀ ਹੈ।ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜੂਅਮ ਅਤੇ ਇੰਟਰਵਿਊ ਦੌਰਾਨ ਪ੍ਰਾਰਥੀ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।    

Spread the love