ਪਟਿਆਲਾ, 17 ਮਾਰਚ 2022
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਕੁਮਾਰ ਸਭਾ ਸੀਨੀਅਰ ਸਕੈਂਡਰੀ ਸਕੂਲ ਪਟਿਆਲਾ ਵਿਖੇ ਕੈਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ‘ਚ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਕਿੱਤਿਆਂ ਸਬੰਧੀ ਪ੍ਰਸ਼ਨ ਪੁੱਛ ਕੇ ਜਾਣਕਾਰੀ ਵੀ ਪ੍ਰਾਪਤ ਕੀਤੀ ਗਈ।
ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਪਲੇਸਮੈਂਟ ਕੈਂਪ 22 ਮਾਰਚ ਨੂੰ
ਕੈਰੀਅਰ ਕਾਊਸਲਰ ਡਾ. ਰੂਪਸੀ ਪਹੂਜਾ ਵੱਲੋਂ ਵਿਦਿਆਰਥੀਆਂ ਨੂੰ ਬਿਉਰੋ ਦੀਆਂ ਗਤੀਵਿਧੀਆਂ ਜਿਵੇਂ ਕਿ ਸਕਿੱਲ ਕੋਰਸਿਜ਼, ਮੁਫ਼ਤ ਕੋਚਿੰਗ, ਰੋਜ਼ਗਾਰ ਸਹਾਇਤਾ, ਰਜਿਸਟ੍ਰੇਸ਼ਨ, ਸਵੈ-ਰੋਜ਼ਗਾਰ, ਕਾਊਂਸਲਿੰਗ, ਪਲੇਸਮੈਂਟ ਕੈਂਪ ਬਾਰੇ ਜਾਣੂ ਵੀ ਕਰਵਾਇਆ ਗਿਆ।
ਇਸ ਮੌਕੇ ਈ.ਜੀ.ਟੀ.ਓ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਬਿਊਰੋ ਵੱਲੋਂ ਭਵਿੱਖ ‘ਚ ਵੀ ਅਜਿਹੇ ਕੈਰੀਅਰ ਕਾਊਂਸਲਿੰਗ ਸੈਮੀਨਾਰ ਲਗਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਕਿੱਤਾ ਚੋਣ ਵਿੱਚ ਮਦਦ ਮਿਲ ਸਕੇ।