ਰੂਪਨਗਰ, 22 ਮਾਰਚ 2022
ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 22 ਮਾਰਚ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਪ੍ਰਾਰਥੀਆਂ ਲਈ ਇੰਟਰਵਿਊ ਰੱਖੀ ਗਈ ਸੀ।
ਹੋਰ ਪੜ੍ਹੋ :-ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ’ਚ ਅਹਿਮ ਯੋਗਦਾਨ ਲਈ 143 ਹੋਰ ਅਧਿਕਾਰੀ/ਕਰਮਚਾਰੀ ਸਨਮਾਨਿਤ
ਇਸ ਕੈਂਪ ਵਿੱਚ ਐਚ.ਡੀ.ਐਫ.ਸੀ. ਲਾਈਫ ਇੰਸ਼ੋਰੈਸ ਦੇ ਨਿਯੋਜਕਾਂ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਸ ਇੰਟਰਵਿਊ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇੰਸ਼ੋਰੈਂਸ ਸੈਲ ਮੈਨੇਜਰ ਦੀ ਅਸਾਮੀਆਂ ਲਈ ਇੰਟਰਵਿਊ ਲਈ ਗਈ ਸੀ ਅਤੇ ਜਿਸ ਵਿੱਚ 35 ਪ੍ਰਾਰਥੀਆਂ ਵੱਲੋਂ ਇਸ ਇੰਟਰਵਿਊ ਵਿੱਚ ਹਿੱਸਾ ਲਿਆ ਗਿਆ ਅਤੇ 25 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸ਼ਾਰਟਲਿਸਟ ਤੋਂ ਬਾਅਦ ਸਿਲੈਕਸ਼ਨ ਦੀ ਅਗਲੀ ਪ੍ਰਕਿਰਿਆ ਅਗਲੇ ਹਫ਼ਤੇ ਮੁਕੰਮਲ ਕਰ ਲਈ ਜਾਵੇਗੀ, ਜਿਸ ਸਬੰਧੀ ਸ਼ਾਰਟਲਿਸਟ ਕੀਤੇ ਗਏ ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸੂਚਿਤ ਕਰ ਦਿੱਤਾ ਗਿਆ ਸੀ।
ਇਸ ਦੇ ਨਾਲ ਹੀ ਮਿਸ ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।
ਫੋਟੋ ਕੈਪਸ਼ਨ:- ਇੰਟਰਵਿਊ ਦਿੰਦੇ ਹੋਏ ਪ੍ਰਾਰਥੀ