ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਅਪ੍ਰੈਲ ਨੂੰ

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)

ਪਟਿਆਲਾ, 18 ਅਪ੍ਰੈਲ 2022

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਾਈਜ਼ੂਸ ਇੰਡੀਆ ਦਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਿਜ਼ਨਸ ਡਿਵੈਲਪਮੈਂਟ ਟ੍ਰੇਨੀ 3 ਲੱਖ ਰੁਪਏ ਸਲਾਨਾ ਤਨਖ਼ਾਹ ਤੇ ਰੱਖੇ ਜਾਣਗੇ ਜੋ ਕਿ ਟ੍ਰੇਨਿੰਗ ਪੂਰੀ ਹੋਣ ਉਪਰੰਤ ਬਿਜ਼ਨਸ ਡਿਵੈਲਪਮੈਂਟ ਐਸੋਸੀਏਟ ਦੇ ਤੌਰ ਤੇ ਸ਼ਾਮਲ ਕੀਤੇ ਜਾਣਗੇ।

ਹੋਰ ਪੜ੍ਹੋ :-19 ਮਾਰਚ ਨੂੰ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਗਰੈਜੂਏਟ ਅਤੇ ਪੋਸਟ ਗਰੈਜੂਏਟ ਪ੍ਰਾਰਥੀ ਜਿਨ੍ਹਾਂ ਦੀ ਉਮਰ 18 ਤੋਂ 27 ਸਾਲ ਹੋਵੇ ਉਹ ਕੈਂਪ ਵਿੱਚ ਭਾਗ ਲੈ ਸਕਦੇ ਹਨ। ਫ਼ੀਲਡ ਸੇਲਜ਼ ਦੇ ਕੰਮ ਪ੍ਰਤੀ ਰੁਝਾਨ ਰੱਖਣ ਵਾਲੇ ਪ੍ਰਾਰਥੀਆਂ ਨੂੰ ਤਰਜੀਹ ਦਿੱਤੀ  ਜਾਵੇਗੀ। ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਮਿਤੀ 19 ਅਪ੍ਰੈਲ (ਮੰਗਲਵਾਰ) ਨੂੰ ਸਵੇਰੇ 10.00 ਵਜੇ ਤੋਂ 3.00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਪਹੁੰਚ ਕਰ ਸਕਦੇ ਹਨ।

ਸਿੰਪੀ ਸਿੰਗਲਾ ਨੇ ਕਿਹਾ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਰਿਜੂਮ ਲੈ ਕੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ।

Spread the love