ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ

_Krishi Vigyan Kendra
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ

ਪਟਿਆਲਾ 6 ਮਈ 2022

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਸ਼ੁਰੂ ਹੋਏ ਡੇਅਰੀ ਫਾਰਮਿੰਗ ਦੇ ਕਿੱਤਾ ਮੁਖੀ ਕੋਰਸ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਦੀ ਅਗਵਾਈ ‘ਚ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ ਕੀਤਾ ਗਿਆ।

ਹੋਰ ਪੜ੍ਹੋ :-ਰੋਮੇਸ ਮਹਾਜਨ 17 ਵੀਂ ਵਾਰ ਬਣੇ 11 ਸਟਾਰ ਲਾਇਨਜ਼ ਕਲੱਬ ਕਾਹਨੂੰਵਾਨ ਫਤਿਹ ਦੇ ਪ੍ਰਧਾਨ

ਇਸ ਮੌਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨ ਵੀ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਕਿੱਤਾ ਮਾਹਰਾਂ ਨੇ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦੇ ਕਿੱਤੇ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਵੀ ਕਿੱਤੇ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਉਸ ਕੀਤੇ ਦੀਆਂ ਬਾਰੀਕੀਆਂ ਸਬੰਧੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਤਾਂ ਜੋ ਉਸ ਕਿੱਤੇ ਨੂੰ ਸਫਲਤਾਪੂਰਵਕ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਿੰਗ ਕਰਨ ਦੇ ਚਾਹਵਾਨਾਂ ਲਈ ਇਹ ਕੋਰਸ ਚਲਾਇਆ ਜਾ ਰਿਹਾ ਹੈ, ਜਿਸ ‘ਚ ਤਕਨੀਕੀ ਜਾਣਕਾਰੀ ਸਮੇਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।

ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਕਿਹਾ ਕਿ ਡੇਅਰੀ ਫਾਰਮਿੰਗ ਟ੍ਰੇਨਿੰਗ ਲੈਣ ਵਾਲੇ ਪ੍ਰਾਰਥੀ ਟ੍ਰੇਨਿੰਗ ਪ੍ਰਾਪਤ ਕਰ ਕੇ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ ਤੇ ਹੋਰਨਾਂ ਲਈ ਵੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯੋਗ ਹੁੰਦੇ ਹਨ। ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਕੋਰਸ ਲਈ ਆਪਣੀ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕੀਤਾ।

Spread the love