ਬਰਨਾਲਾ, 1 ਦਸੰਬਰ 2021
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ- ਨਿਰਦੇਸ਼ਾ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸਕਾਈ ਇੰਟਰਨੈਸ਼ਨਲ ਕੰਪਨੀ ਨਾਲ ਤਾਲਮੇਲ ਕਰਕੇ 2 ਦਸੰਬਰ 2021 (ਦਿਨ ਵੀਰਵਾਰ) ਨੂੰ ਸਵੇਰੇ 11:00 ਵਜੇ ਮੈਨੇਜਮੈਂਟ ਟ੍ਰੇਨੀ ਦੀ ਅਸਾਮੀ ਲਈ ਡੀ.ਬੀ.ਈ.ਈ ਬਰਨਾਲਾ (ਰੋਜ਼ਗਾਰ ਦਫ਼ਤਰ) ਵਿਖੇ ਇੰਟਰਵਿਊ ਲਈ ਜਾਵੇਗੀ।
ਹੋਰ ਪੜ੍ਹੋ :-ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰਤੇਜ ਸਿੰਘ, ਜਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਬਰਨਾਲਾ ਨੇ ਦੱਸਿਆ ਕਿ ਸਕਾਈ ਇੰਟਰਨੈਸ਼ਨਲ ਕੰਪਨੀ ਵੱਲੋਂ ਮੈਨੇਜਮੈਂਟ ਟ੍ਰੇਨੀ ਦੀ ਅਸਾਮੀ ਲਈ (ਮੇਲ ਫੀਮੇਲ ਦੋਵੇ) ਗਰੈਜੂਏਟ ਪਾਸ ਯੋਗਤਾ ਦੇ ਪ੍ਰਾਰਥੀ ਜਿਨ੍ਹਾਂ ਦੀ ਉਮਰ 20 ਤੋਂ 35 ਸਾਲ ਹੋਵੇ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦੌਰਾਨ ਪ੍ਰਾਰਥੀ ਰਿਜੂਅਮ ਨਾਲ ਲੈ ਕੇ ਆਉਣ ਅਤੇ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਜਾਂ ਦਫਤਰ ਦੇ ਹੈਲਪਲਾਈਨ ਨੰਬਰ 94170-39072 ਤੇ ਸੰਪਰਕ ਕੀਤਾ ਜਾ ਸਕਦਾ ਹੈ।