ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਗਿਆ ਰੋਜਗਾਰ ਕੈਂਪ

District Employment Generation,
District Employment Generation,
ਕੈਂਪ ਵਿੱਚ 228 ਪ੍ਰਾਰਥੀਆਂ ਵਿੱਚੋਂ 189 ਪ੍ਰਾਰਥੀਆਂ ਨੂੰ ਕੀਤਾ ਗਿਆ ਸ਼ਾਰਟਲਿਸ਼ਟ

ਫਿਰੋਜ਼ਪੁਰ 13 ਮਈ 2022

ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 12 ਮਈ ਦਿਨ ਵੀਰਵਾਰ ਨੂੰ ਰੋਜਗਾਰ ਕੈਂਪ ਲਗਾਇਆ ਗਿਆ। ਇਸ ਸਬੰਧੀ  ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਰੈਕਸਾ ਸਿਕਊਰਟੀ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਭਾਗ ਲਿਆ ਗਿਆ । ਇਸ ਕੈਂਪ ਵਿੱਚ 228 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋ ਕੰਪਨੀ ਵੱਲੋਂ 189 ਪ੍ਰਾਰਥੀਆਂ ਨੂੰ ਸ਼ਾਰਟਲਿਸ਼ਟ ਕੀਤਾ ਗਿਆ।

ਹੋਰ ਪੜ੍ਹੋ :-ਹਰ ਮਠਿਆਈ ਦੁਕਾਨਦਾਰ ਨੂੰ ਲਿਖ ਕੇ ਲਾਉਣਾ ਪਵੇਗਾ ਕਿ ਕਿਹੜੀ ਤਰੀਕ ਤਕ ਮਠਿਆਈ ਖਾਣਯੋਗ ਹੈ : ਜ਼ਿਲ੍ਹਾ ਸਿਹਤ ਅਧਿਕਾਰੀ

ਇਸ ਤੋਂ ਇਲਾਵਾ ਪਲੇਸਮੈਂਟ ਅਫਸਰ ਫਿਰੋਜਪੁਰ ਸ਼੍ਰੀ ਗੁਰਜੰਟ ਸਿੰਘ ਵੱਲੋਂ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁਨਣ ਲਈ ਪ੍ਰੇਰਿਤ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ।

ਇਸ ਤੋਂ ਇਲਾਵਾ ਸ਼੍ਰੀ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਪੀਐਸਡੀਐਮ ਵੱਲੋਂ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਵੈ-ਰੋਜ਼ਗਾਰ ਦੀਆਂ ਵੱਖ-ਵੱਖ ਸਕੀਮਾਂ, ਸਕਿੱਲ ਕੋਰਸਾਂ ਅਤੇ  ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ  ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸ਼੍ਰੀ ਨਵਦੀਪ ਅਸਿਜਾ, ਮੈਨੇਜਰ, ਪੀਐਸਡੀਐਮ, ਸ਼੍ਰੀਮਤੀ ਮਨਜੀਤ ਕੌਰ ਆਦਿ ਹਾਜ਼ਿਰ ਸਨ।

Spread the love