ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋ 18 ਫਰਵਰੀ ਦੀ ਸ਼ਾਮ 6-00 ਵਜੇ ਤੋ 20 ਫਰਵਰੀ ਦੀ ਸ਼ਾਮ 6-00 ਵਜੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ’ਤੇ ਮਨਾਹੀ ਦੇ ਹੁਕਮ ਜਾਰੀ
ਗੁਰਦਾਸਪੁਰ, 18 ਫਰਵਰੀ 2022
ਜਨਾਬ ਮੁਹੰਮਦ ਇਸ਼ਫਾਕ, ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਚੋਣਾਂ ਲਈ ਪੋਲਿੰਗ ਖਤਮ ਹੋਣ ਤੋ 48 ਘੰਟੇ ਪਹਿਲਾਂ ਮਿਤੀ 18 ਫਰਵਰੀ 2022 ਦੀ ਸ਼ਾਮ 6-00 ਵਜੇ ਤੋ ਮਿਤੀ 20 ਫਰਵਰੀ 2022 ਦੀ ਸ਼ਾਮ 6-00 ਵਜੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।ਪਰੰਤੂ ਪੁਲਿਸ ਅਧਿਕਾਰੀ /ਕਰਮਚਾਰੀ ਅਤੇ ਪੋਲਿੰਗ ਸਟਾਫ, ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਚੋਣਾਂ ਨੂੰ ਸੁਚਾਰੂ ਰੂਪ ਵਿੱਚ ਕਰਵਾਉਣ ਹਿੱਤ ਲਾਊਡ ਸਪੀਕਰ ਦਾ ਪ੍ਰਬੰਧ ਕਰ ਸਕਦੇ ਹਨ।
ਹੋਰ ਪੜ੍ਹੋ :-ਜ਼ਿਲ੍ਹਾ ਬਰਨਾਲਾ ’ਚ ਅਮਨ-ਅਮਾਨ ਨਾਲ ਪਈਆਂ ਵੋਟਾਂ
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਜੋ ਕਿ ਮਿਤੀ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਹਨ। ਇਨਾਂ ਚੋਣਾ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੋÇਲੰਗ ਖਤਮ ਹੋਣ ਤੋ 48 ਘੰਟੇ ਪਹਿਲਾਂ ਮਿਤੀ 18 ਫਰਵਰੀ 2022 ਦੀ ਸਾਮ 6-00 ਵਜੇ ਤੋ ਮਿਤੀ 20 ਫਰਵਰੀ 2022 ਸ਼ਾਮ ਨੂੰ 6-00 ਵਜੇ ਤਕ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕਰਨੇ ਜਰੂਰੀ ਹਨ ।