ਜ਼ਿਲ੍ਹਾ ਭਾਸ਼ਾ ਦਫ਼ਤਰ ਫਾਜ਼ਿਲਕਾ ਨੌਜਵਾਨ ਪੀੜ੍ਹੀ ਨੂੰ ਪੰਜਾਬ ਸਾਹਿਤ ਨਾਲ ਜੋੜਨ ਲਈ ਪਾ ਰਿਹਾ ਵੱਡਮੁੱਲਾ ਯੋਗਦਾਨ: ਡਿਪਟੀ ਕਮਿਸ਼ਨਰ

Deputy Commissioner Fazilka Mrs. Babita Clare
ਜ਼ਿਲ੍ਹਾ ਭਾਸ਼ਾ ਦਫ਼ਤਰ ਫਾਜ਼ਿਲਕਾ ਨੌਜਵਾਨ ਪੀੜ੍ਹੀ ਨੂੰ ਪੰਜਾਬ ਸਾਹਿਤ ਨਾਲ ਜੋੜਨ ਲਈ ਪਾ ਰਿਹਾ ਵੱਡਮੁੱਲਾ ਯੋਗਦਾਨ: ਡਿਪਟੀ ਕਮਿਸ਼ਨਰ
ਪੰਜਾਬੀ ਸਾਹਿਤ ਨਾਲ ਸਬੰਧਤ ਪੁਸਤਕਾਂ ਦੀ ਲਗਾਈ ਜਾਂਦੀ ਹੈ ਪ੍ਰਦਰਸ਼ਨੀ

ਫਾਜ਼ਿਲਕਾ 29 ਮਾਰਚ 2022

ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਖੁੱਲ੍ਹ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਭਾਸ਼ਾ ਦਫ਼ਤਰ ਨੌਜਵਾਨ ਪੀੜ੍ਹੀ ਨੁੰ ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਕਿਤਾਬਾਂ ਨਾਲ ਜੋੜਨ ਲਈ ਵੱਡਮੁ੍ੱਲਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਫ਼ਤਰ ਵਿੱਚ ਭਾਸ਼ਾ ਵਿਭਾਗ  ਦਾ ਕਿਤਾਬਾਂ ਦਾ ਸੇਲ ਕਾਊਂਟਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 313 ਬਲਾਕ ਏ ਵਿੱਚ ਖੁੱਲ ਚੁੱਕਾ ਹੈ।

ਹੋਰ ਪੜ੍ਹੋ :-ਸਰਕਾਰੀ ਸਕੂਲਾਂ ਵਿੱਚ ਸਿੱਖਿਆ ਵਿਭਾਗ ਵੱਲੋਂ ਅੱਜ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਲਈ ਗ੍ਰੈਜੂਏਸ਼ਨ ਸੈਰੇਮਨੀ ਕੀਤੀ ਗਈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਦਾ ਮੁੱਖ ਮੰਤਵ ਭਾਸ਼ਾ ਐਕਟ ਨੂੰ ਲਾਗੂ ਕਰਵਾਉਣਾ ਹੈ ਜਿਸ ਵਿੱਚ ਪੰਜਾਬੀ ਰਾਜ ਭਾਸ਼ਾ ਨੂੰ ਬਣਦਾ ਸਤਿਕਾਰ ਦਵਾਉਣਾ ਹੈ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਦਫ਼ਤਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਪੰਜਾਬੀ ਸਾਹਿਤ ਨਾਲ ਸਬੰਧਤ ਗਤੀਵਿਧੀਆਂ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸਾਹਿਤ, ਸੱਭਿਆਚਾਰ ਨਾਲ ਜੋੜਿਆ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਭੁਪਿੰਦਰ ਕੁਮਾਰ ਉਤਰੇਜਾ ਅਤੇ ਖੋਜ ਅਫ਼ਸਰ ਸ੍ਰੀ ਪਰਮਿੰਦਰ ਸਿੰਘ ਨੇੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਸਾਹਿਤ, ਸੱਭਿਆਚਾਰ, ਨਾਟਕ ਆਦਿ ਨੂੰ ਪ੍ਰਫੁੱਲਤ ਕਰਨ ਲਈ ਸੁਹਿਰਦ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਦੀਆਂ ਛਪੀਆਂ ਹੋਈਆਂ 92 ਟਾਈਟਲਾਂ ਅਤੇ ਪੰਜਾਬ ਟੈਕਸ ਬੁੱਕ ਦੀਆਂ 70 ਟਾਈਲਜ਼ ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਉਪਲਬੱਧ ਹਨ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਵਿਭਾਗ ਵੱਲੋਂ 4 ਰਸਾਲੇ ਜਨ-ਸਾਹਿਤ ਅਤੇ ਪੰਜਾਬੀ ਦੁਨੀਆਂ ਪੰਜਾਬੀ ਭਾਸ਼ਾ ਵਿੱਚ ਪੰਜਾਬ ਸੌਰਬ ਹਿੰਦੀ ਵਿੱਚ ਅਤੇ ਪ੍ਰਵਾਜ ਏ ਅਦਬ ਉਰਦੂ ਵਿੱਚ ਛਪ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਵਿੱਚ ਭਾਸ਼ਾ ਮੰਚਾਂ ਦੀ ਸਥਾਪਨਾ ਹੋ ਚੁੱਕੀ ਹੈ, ਜਿਸ ਤਹਿਤ ਵਿਦਿਆਰਥੀਆਂ ਵਿੱਚ ਸਾਹਿਤ, ਸੱਭਿਆਚਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਵਿਤਾ ਉਚਾਰਨ, ਕਵਿਤਾ ਲੇਖਣ, ਲੇਖ ਰਚਨਾ ਆਦਿ ਭਾਸ਼ਨ ਮੁਕਾਬਲੇ ਕਰਵਾਏ ਗਏ ਹਨ।  ਭਾਸ਼ਣ ਮੁਕਾਬਲਿਆਂ ਨਾਲ ਵਿਦਿਆਰਥੀ ਪ੍ਰਤਿਭਾ ਦਾ ਨਿਖਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 25 ਸਕੂਲਾਂ ਅਤੇ ਕਾਲਜਾਂ ਵਿੱਚ ਇਸ ਸਬੰਧੀ ਗਿਤੀਵਿਧੀਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਹੁਣ ਤੱਕ 6 ਪੁਸਤਕ ਪ੍ਰਦਰਸ਼ਨੀਆਂ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਲਗਾਈਆਂ ਹਨ ਜਿਨ੍ਹਾਂ ਨੁੰ ਕਾਫੀ ਭਰਵਾ ਹੰੁਗਾਰਾ ਮਿਲਿਆ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ 21 ਫਰਵਰੀ ਨੁੰ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਹੈ ਅਤੇ 8 ਮਾਰਚ ਨੂੰ ਮਹਿਲਾ ਦਿਵਸ ਸਬੰਧੀ ਮਹਿਲਾ ਕਵੀ ਦਰਬਾਰ ਕਰਵਾਇਆ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ. ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਬਾਰੇ ਮੁਕਾਬਲੇ ਵੀ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ 27 ਮਾਰਚ ਨੂੰ ਅੰਤਰਰਾਸ਼ਟਰੀ ਰੰਗ ਮੰਚ ਸਬੰਧੀ ਨਾਟਕਾਂ ਦਾ ਮੰਚਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

Spread the love