ਪਿੰਡਾਂ ’ਚ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਕੀਤਾ ਜਾਗਰੂਕ
ਬਰਨਾਲਾ, 2 ਨਵੰਬਰ 2021
ਜ਼ਿਲਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅੱਗਰਵਾਲ ਵੱਲੋਂ ਨਾਲਸਾ-ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਤਹਿਤ ਵੱਖ ਵੱਖ ਪਿੰਡਾਂ ’ਚ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰਲ ਲਾਏ ਜਾ ਰਹੇ ਹਨ।
ਹੋਰ ਪੜ੍ਹੋ :-ਪੀ ਐਲ ਵੀਜ ਟੀਮਾ ਅਤੇ ਸਰਪੰਚਾ ਦੁਆਰਾ 448 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਦੁਆਰਾ 10993 ਲੋਕਾਂ ਨੂੰ ਜਾਗਰੂਕ ਕੀਤਾ
ਇਸ ਤਹਿਤ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀਮਤੀ ਪ੍ਰਤਿਮਾ ਅਰੋੜਾ ਵੱਲੋਂ 10 ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਤੇ ਟੌਲ ਫਰੀ ਨੰਬਰ 1968 ਦੀ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਨਾਭਾ ਦੇ ਵਿਦਿਆਰਥੀਆਂ ਲਈ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਤੇ ਪੈਨਲ ਵਕੀਲ ਦਰਸ਼ਨ ਸਿੰਘ ਸਿੰਮਕ, ਦੀਪਕ ਰਾਏ ਜਿੰਦਲ ਅਤੇ ਪਿ੍ਰਥੀਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਪੋਸਟਰ ਮੇਕਿੰਗ/ਸਲੋਗਨ ਰਾਇਟਿੰਗ/ਭਾਸ਼ਣ ਮੁਕਾਬਲੇ ਵੀ ਕਰਵਾਏ ਗਏ।