ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੋਵਿਡ ਪੀੜਤਾਂ ਪਰਿਵਾਰਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੋਵਿਡ ਪੀੜਤਾਂ ਪਰਿਵਾਰਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਕੋਵਿਡ ਪੀੜਤ ਪਰਿਵਾਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਕਰ ਸਕਦੇ ਨੇ ਸੰਪਰਕ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ
ਜ਼ਿਲ੍ਹੇ ‘ਚ 237 ਕੋਵਿਡ ਪੀੜਤ ਪਰਿਵਾਰਾਂ ਨੂੰ ਲੱਗੀ ਪੈਨਸ਼ਨ, 96 ਦੇ ਬਣੇ ਸਮਾਰਟ ਰਾਸ਼ਨ ਕਾਰਡ ਤੇ 95 ਵਿਦਿਆਰਥੀਆਂ ਨੂੰ ਦਿੱਤੀ ਸਕੂਲ ਤੇ ਕਾਲਜ ਫ਼ੀਸ ‘ਚ ਰਾਹਤ
ਸਮਾਗਮ ਦੌਰਾਨ ਬੱਚਿਆਂ ਨੂੰ ਵੰਡੇ ਸਕੂਲ ਬੈਗ ਤੇ ਗਰਮ ਕੱਪੜੇ

ਪਟਿਆਲਾ, 11 ਨਵੰਬਰ 2021

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਕੋਵਿਡ ਪੀੜਤ ਪਰਿਵਾਰਾਂ ਨੂੰ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਕਚਹਿਰੀਆਂ ਦੇ ਐਡਵੋਕੇਟਸ ਬਾਰ ਰੂਮ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਦੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਕੋਵਿਡ-19 ਕਾਰਨ ਆਪਣੇ ਕਮਾਊ ਪਰਿਵਾਰਕ ਜੀਅ ਨੂੰ ਗਵਾਉਣ ਵਾਲੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾਂ ਕਰਦਿਆ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਵਿਡ ਪੀੜਤ ਪਰਿਵਾਰਾਂ ਦੀ ਹਰੇਕ ਸਮੱਸਿਆ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜੀ ਹੈ ਤੇ ਕੋਈ ਵੀ ਪੀੜਤ ਵਿਅਕਤੀਆਂ ਅਥਾਰਟੀ ਨਾਲ ਸੰਪਰਕ ਕਰਕੇ ਆਪਣੀ ਸਮੱਸਿਆ ਤੋਂ ਜਾਣੂ ਕਰਵਾ ਸਕਦਾ ਹੈ ਤੇ ਅਥਾਰਟੀ ਵੱਲੋਂ ਸਮਾਂਬੱਧ ਤਰੀਕੇ ਨਾਲ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।

ਹੋਰ ਪੜ੍ਹੋ :-ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ‘ਚ ਅਕਾਲੀਆਂ ਨੂੰ ਆੜੇ ਹੱਥੀਂ ਲਿਆ

ਸਮਾਗਮ ਦੌਰਾਨ ਜ਼ਿਲ੍ਹੇ ਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾਂਦੀ ਕਾਨੂੰਨੀ ਸਹਾਇਤਾ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਈ ਵੀ ਔਰਤ, ਐਸ.ਸੀ., ਐਸ.ਟੀ. ਪਰਿਵਾਰਾਂ ਨਾਲ ਸਬੰਧਤ ਵਿਅਕਤੀ ਅਤੇ ਵਿੱਤੀ  ਤੌਰ ‘ਤੇ ਕਮਜ਼ੋਰ ਵਿਅਕਤੀ ਨੂੰ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਹਾਜ਼ਰ ਲੋਕਾਂ ਨੂੰ ਇਸ ਸਬੰਧੀ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਇਸ ਦਾ ਵੱਧ ਤੋਂ ਵੱਧ ਵਿਅਕਤੀ ਲਾਭ ਉਠਾ ਸਕਣ।

ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਕੋਵਿਡ-19 ਕਾਰਨ ਆਪਣੇ ਪਰਿਵਾਰਕ ਜੀਅ ਨੂੰ ਖੋਹਣ ਵਾਲੇ 237 ਵਿਅਕਤੀਆਂ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੈਨਸ਼ਨ ਲਗਾਈ ਗਈ ਹੈ, ਜਿਸ ‘ਚ 92 ਵਿਧਵਾ ਪੈਨਸ਼ਨ, 135 ਆਸ਼ਰਿਤ ਬੱਚਿਆਂ ਨੂੰ ਪੈਨਸ਼ਨ ਤੇ 10 ਬੁਢਾਪਾ ਪੈਨਸ਼ਨ ਲਗਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 96 ਸਮਾਰਟ ਰਾਸ਼ਨ ਕਾਰਡ ਤੇ 95 ਵਿਦਿਆਰਥੀਆਂ ਨੂੰ ਸਕੂਲੀ ਅਤੇ ਉਚੇਰੀ ਸਿੱਖਿਆ ਲਈ ਫ਼ੀਸ ‘ਚ ਰਾਹਤ ਦਿੱਤੀ ਗਈ ਹੈ।

ਸਮਾਗਮ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਜ਼ਿਲ੍ਹਾ ਬਾਲ ਵਿਕਾਸ ਅਫ਼ਸਰ ਵੱਲੋਂ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਬੱਚਿਆਂ ਨੂੰ ਸਕੂਲ ਬੈਗ, ਗਰਮ ਕੱਪੜੇ, ਪੈਨ ਤੇ ਕਾਪੀਆਂ ਦੀ ਵੰਡ ਕੀਤੀ ਗਈ।

ਸਮਾਗਮ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਐਚ.ਐਸ ਗਰੇਵਾਲ, ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਮੋਨਿਕਾ ਸ਼ਰਮਾ, ਸੀ.ਜੇ.ਐਮ. ਸ੍ਰੀ ਅਮਿਤ ਮੱਲਣ, ਪ੍ਰਧਾਨ ਬਾਰ ਐਸੋਸੀਏਸ਼ਨ ਪਟਿਆਲਾ ਜਤਿੰਦਰ ਪਾਲ ਸਿੰਘ ਘੁਮਾਣ, ਰੋਟਰੀ ਇੰਟਰਨੈਸ਼ਨਲ ਦੇ ਜ਼ਿਲ੍ਹਾ ਗਵਰਨਰ ਪ੍ਰਵੀਨ ਜਿੰਦਲ, ਡੀ.ਐਸ.ਐਸ.ਓ ਵਰਿੰਦਰ ਸਿੰਘ ਟਿਵਾਣਾ, ਡੀ.ਸੀ.ਪੀ.ਓ. ਹਰਪ੍ਰੀਤ ਕੌਰ ਸੰਧੂ ਵੀ ਮੌਜੂਦ ਸਨ।
ਕੈਪਸ਼ਨ : ਜ਼ਿਲ੍ਹਾ ਦੇ ਸੈਸ਼ਨਜ ਜੱਜ ਸ੍ਰੀ ਰਾਜਿੰਦਰ ਅਗਰਵਾਲ ਬੱਚਿਆਂ ਨੂੰ ਸਕੂਲ ਬੈਗ ਭੇਂਟ ਕਰਦੇ ਹੋਏ, ਉਨ੍ਹਾਂ ਦੇ ਨਾਲ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਐਚ.ਐਸ ਗਰੇਵਾਲ ਤੇ ਸੀ.ਜੇ.ਐਮ ਪਰਮਿੰਦਰ ਕੌਰ ਵੀ ਨਜ਼ਰ ਆ ਰਹੇ ਹਨ।

Spread the love