ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਸਕੂਲਾਂ/ਕਾਲਜਾਂ ਅਤੇ ਲੀਗਲ ਲਿਟਰੇਸੀ ਕਲੱਬਾਂ ਵਿੱਚ ਮਨਾਇਆ ਗਿਆ ਭਾਰਤੀ ਸੰਵਿਧਾਨ ਦਿਵਸ: ਸੀ.ਜੇ.ਐਮ

ਰੂਪਨਗਰ, 26 ਨਵੰਬਰ 2021

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ, ਸ੍ਰੀ ਮਾਨਵ ਵੱਲੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿੱਚ ਜਾ ਕੇ ਬੱਚਿਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਦੀ ਸਹੁੰ ਚੁਕਾਈ ਗਈ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਗਰੂਕ ਕੀਤਾ ਗਿਆ।

ਹੋਰ ਪੜ੍ਹੋ :-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੈਰ-ਕਾਨੂੰਨੀ ਕਲੋਨੀਆਂ ‘ਤੇ ਹੋਏ ਸਖ਼ਤ, 2 ਰਿਹਾਇਸ਼ੀ ਕਲੋਨੀਆਂ ਦੀ ਉਸਾਰੀ ‘ਤੇ ਲਾਈ ਰੋਕ

ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਸ਼੍ਰੀ ਰਾਜ ਕੁਮਾਰ ਖੋਸਲਾ, ਸਕੂਲ ਦੇ ਪ੍ਰਿੰਸੀਪਲ ਰੂਚੀ ਗਰੋਵਰ, ਸ਼੍ਰੀਮਤੀ ਹਰਪ੍ਰੀਤ ਕੌਰ ਇੰਚਾਰਜ ਲੀਗਲ ਲਿਟਰੇਸੀ ਸੈੱਲ, ਸ਼੍ਰੀ ਬਲਜਿੰਦਰ ਸਿੰਘ ਡੀ.ਐੱਮ ਵੀ ਹਾਜ਼ਰ ਰਹੇ। ਇਸ ਦਿਹਾੜੇ ’ਤੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਬਣੇ ਲੀਗਲ ਲਿਟਰੇਸੀ ਕਲੱਬਾਂ ਵਿੱਚ ਵੀ ਇਹ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਜਿੱਥੇ ਕਿ ਬੱਚਿਆਂ ਅਤੇ ਅਧਿਆਪਕਾਂ ਨੂੰ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ ਉੱਥੇ ਹੀ ਸਕੂਲਾਂ ਕਾਲਜਾਂ ਵਿੱਚ ਬੱਚਿਆਂ ਦੇ ਪੇਟਿੰਗ, ਸਲੋਗਨ ਅਤੇ ਭਾਸ਼ਣ ਆਦਿ ਮੁਕਾਬਲੇ ਕਰਵਾਏ ਗਏ।

ਜ਼ਿਲ੍ਰਾ ਪੱਧਰੀ ਭਾਸ਼ਣ, ਪੋਸਟਰ ਮੇਕਿੰਗ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੇ ਸਟਾਫ, ਪੈਨਲ ਵਕੀਲਾਂ ਨੇ ਇਸ ਦਿਵਸ ਤੇ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜ੍ਹ ਕੇ ਆਪਣੀਆਂ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦਾ ਪ੍ਰਣ ਲਿਆ ਗਿਆ।

Spread the love