ਪਟਿਆਲਾ, 27 ਅਕਤੂਬਰ 2021
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਜ਼ਿਲ੍ਹੇ ਵਿਚ ਪ੍ਰਚਾਰ ਮੁਹਿੰਮ ਆਰੰਭ ਕੀਤੀ ਗਈ ਹੈ। ਇਸ ਪ੍ਰਚਾਰ ਮੁਹਿੰਮ ਦੇ ਤਹਿਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸੇਵਾਵਾਂ ਸਮੇਤ ਕਈ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੇ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸੰਬੰਧ ਵਿੱਚ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਕਮ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਸ੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ, ਸੀ ਜੇ ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੱਲੋਂ ਰਿਆਤ ਬਹਾਰਾ ਕਾਲਜ ਆਫ਼ ਲਾਅ, ਪਟਿਆਲਾ ਵਿਖੇ ਇੱਕ ਸੈਮੀਨਾਰ ਕੀਤਾ ਗਿਆ।
ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਵਿਚ ਮਤਾ ਪੇਸ਼ ਕਰ ਕੇ ਸੂਬੇ ਨੂੰ ਖੇਤੀ ਕਾਨੂੰਨਾਂ ਅਤੇ ਬੀ ਐਸ ਐਫ ’ਤੇ ਕੇਂਦਰ ਦੇ ਕਦਮਾਂ ਨੂੰ ਰੋਕਣ ਲਈ ਕੈਬਨਿਟ ਵੱਲੋਂ ਫੈਸਲਾ ਲੈਣ ਦੀ ਹਦਾਇਤ ਕਰਨ ਲਈ ਆਖੇਗਾ
ਇਸ ਮੌਕੇ ਮਿਸ ਪਰਮਿੰਦਰ ਕੋਰ ਸੀ ਜੇ ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਉਥੇ ਮੌਜੂਦ ਪ੍ਰੋਫੈਸਰ ਸਾਹਿਬਾਨ, ਸਟਾਫ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਟੋਲ ਫ਼ਰੀ ਨੰਬਰ 1968, ਸਥਾਈ ਲੋਕ ਅਦਾਲਤ(ਜਨ ਉਪਯੋਗੀ ਸੇਵਾਵਾਂ), ਮੀਡੀਏਸ਼ਨ ਅਤੇ ਲੋਕ ਅਦਾਲਤ ਦੇ ਲਾਭਾਂ ਅਤੇ ਮਿਤੀ 11.12.2021 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਕਟਮ ਕੰਪਨਸੇਸ਼ਨ ਸਕੀਮਾਂ, ਨਾਲਸਾ ਸਕੀਮ (ਕਾਨੂੰਨੀ ਸੇਵਾਵਾਂ ਤਹਿਤ ਤੇਜ਼ਾਬੀ ਹਮਲਾ ਵਜੋਂ ਸ਼ਿਕਾਰ ਪੀੜਤਾਂ ਲਈ ਕਾਨੂੰਨੀ ਸੇਵਾਵਾਂ) ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਇਹ ਸੈਮੀਨਾਰ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਮੁਹਿੰਮ ਦੇ ਤਹਿਤ ਕਰਵਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਹੱਕਦਾਰ ਕੋਣ ਹਨ, ਜਿਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ ਅਤੇ ਇਹ ਕਾਨੂੰਨੀ ਸਹਾਇਤਾ ਕਿਵੇਂ ਲਈ ਜਾ ਸਕਦੀ ਹੈ, ਇਸ ਦੀ ਵੀ ਪੂਰੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਕੰਪੀਟੀਸ਼ਨ ਕਰਵਾਇਆ ਗਿਆ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਤਹਿਤ ਵੱਖ ਵੱਖ ਵਿਸ਼ਿਆਂ ਤੇ ਵਿਦਿਆਰਥੀਆਂ ਵੱਲੋਂ ਸਪੀਚ ਵੀ ਦਿੱਤੀ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਸੈਮੀਨਾਰ ਵਿੱਚ ਪ੍ਰੋਫੈਸਰ ਦਵਿੰਦਰ ਕੁਮਾਰ ਸਿੰਗਲਾ, ਪ੍ਰਿੰਸੀਪਲ, ਰਿਆਤ ਬਹਾਰਾ ਕਾਲਿਜ ਆਫ਼ ਲਾਅ, ਪ੍ਰੋਫੈਸਰ ਜਸਲੀਨ ਕੌਰ, ਕੋ ਆਰਡੀਨੇਟਰ ਅਤੇ ਮੈਡਮ ਹਰਜੀਤ ਕੌਰ ਇੰਚਾਰਜ ਲੀਗਲ ਲਿਟਰੇਸੀ ਕਲੱਬ ਵੀ ਖਾਸ ਤੌਰ ਤੇ ਮੌਜੂਦ ਸਨ। ਇਸ ਪ੍ਰੋਗਰਾਮ ਵਿੱਚ ਕੁੱਲ 200 ਵਿਅਕਤੀਆਂ ਨੇ ਭਾਗ ਲਿਆ।