ਪਟਿਆਲਾ, 31 ਜਨਵਰੀ 2022
ਮਿਤੀ 31.1.2022 ਨੂੰ ਮੈਡਮ ਪਰਮਿੰਦਰ ਕੋਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ, ਲਾਹੌਰੀ ਗੇਟ, ਪਟਿਆਲਾ ਵਿੱਚ ਰਹਿ ਰਹੇ ਬੱਚਿਆਂ ਨਾਲ ਗੂਗਲ ਮੀਟ ਐਪ ਰਾਹੀਂ ਗੱਲ ਕੀਤੀ ਗਈ।
ਹੋਰ ਪੜ੍ਹੋ :-ਅੱਜ 14 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲ੍ਹਾ ਚੋਣ ਅਫ਼ਸਰ
ਇਸ ਦੌਰਾਨ ਉਨ੍ਹਾਂ ਵੱਲੋਂ ਬੱਚਿਆਂ ਤੋਂ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਪੁੱਛਿਆ ਅਤੇ ਉਨ੍ਹਾਂ ਦਾ ਨਿਵਾਰਣ ਕੀਤਾ । ਇਸ ਦੌਰਾਨ ਉਨ੍ਹਾਂ ਵੱਲੋਂ ਬੱਚਿਆਂ ਨੂੰ ਕੋਵਿਡ 19 ਤੋਂ ਬਚਾਅ ਲਈ ਫੇਸ ਮਾਸਕ ਪਹਿਨਣ, ਸਮੇਂ ਸਮੇਂ ਤੇ ਹੱਥ ਧੋਣ ਲਈ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਸੈਂਟਰ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ । ਉਨ੍ਹਾਂ ਨੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ। ਇਸ ਮੌਕੇ ਉੱਥੇ ਦਾ ਸਾਰਾ ਸਟਾਫ਼ ਹਾਜ਼ਰ ਸੀ।