ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜ਼ਿਲਾ ਜੇਲ ਬਰਨਾਲਾ ਦਾ ਦੌਰਾ

Mr. Virender Agarwal
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜ਼ਿਲਾ ਜੇਲ ਬਰਨਾਲਾ ਦਾ ਦੌਰਾ
ਕੈਦੀਆਂ/ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ

ਬਰਨਾਲਾ, 10 ਫਰਵਰੀ 2022

ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਗੁਰਬੀਰ ਸਿੰਘ ਵੱਲੋਂ ਅੱਜ ਜ਼ਿਲਾ ਜੇਲ, ਬਰਨਾਲਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਨੇ ਜੇਲ ਬੰਦੀਆਂ ਨੂੰ ਉਨਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।

ਹੋਰ ਪੜ੍ਹੋ :-ਪ੍ਰਸ਼ਾਸਨ ਨੇ 1541 ਪੀ.ਡਬਲਯੂ.ਡੀ. ਅਤੇ 80 ਸਾਲ ਤੋਂ ਵੱਧ ਉਮਰ ਵੋਟਰਾਂ ਨੂੰ ਬੈਲਟ ਪੇਪਰ ਜਾਰੀ ਕਰਨ ਦੀ ਦਿੱਤੀ ਪ੍ਰਵਾਨਗੀ

ਉਨਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਜਿਸ ਵਿਅਕਤੀ ਕੋਲ ਆਪਣੇ ਕੇਸ ਦੀ ਪੈਰਵਾਈ ਕਰਨ ਲਈ ਕੋਈ ਵਕੀਲ ਨਹੀਂ, ਉਹ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਆਪਣੀ ਦਰਖਾਸਤ ਭੇਜ ਸਕਦੇ ਹਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦਾ ਲਾਭ ਲੈ ਸਕਦੇ ਹਨ।

ਉਨਾਂ ਦੱਸਿਆ ਕਿ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਵਰਿੰਦਰ ਅੱਗਰਵਾਲ ਦੀਆਂ ਹਦਾਇਤਾ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਹਵਾਲਾਤੀਆਂ ਨੂੰ ਅੰਡਰਟਰਾਇਲ ਇਨਫਰਮੇਸ਼ਨ ਕਾਰਡ ਮੁਹੱਈਆ ਕਰਵਾਏ ਗਏ ਹਨ, ਜਿਸ ਵਿੱਚ ਉਨਾਂ ਦੇ ਕੇਸ ਸਬੰਧੀ ਜਾਣਕਾਰੀ ਜਿਵੇਂ ਕਿ ਕੇਸ ਦਾ ਵੇਰਵਾ, ਵਕੀਲ ਦਾ ਨਾਮ, ਕੋਰਟ ਦਾ ਨਾਮ, ਕੇਸ ਦੀ ਅਗਲੀ ਮਿਤੀ ਆਦਿ ਜਾਣਕਾਰੀ ਦਰਜ ਹੈ। ਇਸ ਤੋਂ ਇਲਾਵਾਂ ਉਨਾਂ ਅਸਿਸਟੈਂਟ ਜੇਲ ਸੁਪਰਡੈਂਟ ਨੂੰ ਆਖਿਆ ਕਿ ਕੋਵਿਡ ਦੇ ਚੱਲਦਿਆ ਹਰੇਕ ਬੰਦੀ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਉਨਾਂ ਨੂੰ ਮਾਸਕ ਆਦਿ ਮੁਹੱਈਆ ਕਰਵਾਏ ਜਾਣ ਅਤੇ ਜੇਲ ਦੀ ਸਾਫ-ਸਫਾਈ ਦਾ ਵੀ ਧਿਆਨ ਰੱਖਿਆ ਜਾਵੇ।

Spread the love