ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਦੇ ਸਬੰਧ ‘ਚ ਕਰਵਾਇਆ ਗਿਆ ਚੇਤਨਾ ਪ੍ਰੋਗਰਾਮ

International Labor Day
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਦੇ ਸਬੰਧ 'ਚ ਕਰਵਾਇਆ ਗਿਆ ਚੇਤਨਾ ਪ੍ਰੋਗਰਾਮ
ਐਸ.ਏ.ਐਸ. ਨਗਰ 28 ਅਪ੍ਰੈਲ 2022
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ 1 ਮਈ ਨੂੰ ਮਨਾਏ ਜਾਣ ਵਾਲੇ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਦੇ ਸਬੰਧ ਵਿਚ ਚੇਤਨਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਅਰੁਣ ਗੁਪਤਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਮਨਦੀਪ ਮਿੱਤਲ, ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਬਲਜਿੰਦਰ ਸਿੰਘ ਮਾਨ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਭਾਗ ਲਿਆ ਗਿਆ। 
ਇਸ ਮੌਕੇ ਤੇ ਯੂਨੀਵਰਸਿਟੀ ਵਲੋਂ ਮਜ਼ਦੂਰਾਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਭਲਾਈ ਸਬੰਧੀ ਬਣਾਏ ਗਏ ਕਾਨੂੰਨਾਂ ਤੇ ਵਿਦਿਆਰਥੀਆਂ ਵਿਚ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਮਿਸ, ਭਾਰਤੀ ਨੇ ਪਹਿਲਾ, ਮਿਸ, ਜੈਸਮੀਨ ਅਤੇ ਨਵਦੀਪ ਵਲੋਂ ਸਾਂਝੇ ਤੌਰ ਤੇ ਦੂਜਾ ਅਤੇ ਮਿਸ ਸੁਭਾਂਗੀ ਅਤੇ ਮਿਸ ਯਸ਼ਿਤਾ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ ਵਲੋਂ ਵਿਦਿਆਥੀਆਂ ਨੂੰ ਮਜ਼ਦੂਰਾਂ ਅਤੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਬਣਾਏ ਗਏ ਕਾਨੂੰਨਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। 
ਇਸ ਤੋਂ ਇਲਵਾ ਡਾ. ਮਨਦੀਪ ਮਿੱਤਲ, ਵਧੀਕ ਮੈਂਬਰ ਸਕੱਤਰ ਵਲੋਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀ ਜਾਂਦੀ ਕਾਨੂੰਨੀ ਸਹਾਇਤਾ ਸਬੰਧੀ ਉਨ੍ਹਾਂ ਵਲੋਂ ਲਿਖੀ ਗਈ ਕਵਿਤਾ ਸੁਣਾਈ ਗਈ। ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਮਜ਼ਦੂਰਾਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮਾਂ ਅਤੇ ਏ.ਡੀ.ਆਰ. ਮੈਕਾਨਿਜ਼ਮ ਸਬੰਧੀ ਜਾਣਕਾਰੀ ਦਿੱਤੀ ਗਈ।
Spread the love