ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸਰਕਾਰੀ ਹਾਈ ਸਕੂਲ ਲਹਿਰਾ ਰੋਹੀ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ 

Legal Literacy Seminar
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸਰਕਾਰੀ ਹਾਈ ਸਕੂਲ ਲਹਿਰਾ ਰੋਹੀ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ 
ਫਿਰੋਜ਼ਪੁਰ 16 ਮਈ 2022
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਸਰਕਾਰੀ ਹਾਈ ਸਕੂਲ ਲਹਿਰਾ ਰੋਹੀ, ਫਿਰੋਜ਼ਪੁਰ, ਵਿਖੇ ਕਾਨੂੰੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ  ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਦੱਸਿਆ ਕਿ ਸਾਡੇ ਦਫ਼ਤਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲੇ੍ਹ ਗਏ ਹਨ । ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ।

ਹੋਰ ਪੜ੍ਹੋ :-ਯੂਥ ਕਲੱਬਾਂ ਵੱਲੋਂ ਕੌਮਾਂਤਰੀ ਯੋਗਾ ਦਿਵਸ ਦੀਆਂ ਤਿਆਰੀਆਂ ਜ਼ੋਰਾਂ ’ਤੇ

ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਬਹੁ ਪੱਖੀ ਵਿਕਾਸ ਕਰਨ ਵੱਲ ਵਿਸ਼ੇਸ਼ ਤੌਰ ਤੇ ਜ਼ੋਰ ਦਿੱਤਾ ਜਾਂਦਾ ਹੈ । ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ  ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਅੱਗੇ ਇਹ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ ।ਇਸ ਮੌਕੇ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ 122 ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਅਤੇ ਮਿਤੀ 13.08.2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ । ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 1968 ਦਾ ਵੀ ਪ੍ਰਚਾਰ ਕੀਤਾ ਗਿਆ । ਇਹ ਸੈਮੀਨਾਰ ਇਸ ਸਕੂਲ ਦੇ ਪ੍ਰਿ਼਼ੰਸੀਪਲ ਸ਼੍ਰੀਮਤੀ ਕਸ਼ਮੀਰ ਕੌਰ ਅਤੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਰਜਿੰਦਰ ਗੁਲਾਟੀ ਜੀਆਂ ਵੱਲੋਂ ਕਰਵਾਇਆ ਗਿਆ । ਅੰਤ ਵਿੱਚ ਇਸ ਸਕੂਲ ਦੇ ਪ੍ਰਿੰਸੀਪਲ ਜੀਆਂ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫ਼ਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।
Spread the love