ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ

_National Legal Services Authority
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ

ਬਰਨਾਲਾ, 7 ਨਵੰਬਰ 2022

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤੱਕ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ – ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ, ਡਿਪਟੀ ਕਮਿਸ਼ਨਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਬੀਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ੍ਹਂ ਲੋਕਾਂ ਤੱਕ ਨਾਲਸਾ ਦੀਆਂ ਸਕੀਮਾਂ ਦੀ ਜਾਣਕਾਰੀ ਪਹੁੰਚਦੀ ਕਰਨ ਲਈ ਮਿਤੀ 31 ਅਕਤੂਬਰ ਤੋਂ 13 ਨਵੰਬਰ ਤੱਕ ਇੱਕ ਕੈਪੇਨ ਚਲਾਈ ਜਾ ਰਹੀ ਹੈ ਜਿਸ ਵਿੱਚ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਹਰੇਕ ਪਿੰਡ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਅਦਾਲਤ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਦੌਰਾਨ ਮਿਤੀ 31 ਅਕਤੂਬਰ 2022 ਤੋਂ ਲੈ ਕੇ ਮਿਤੀ 06 ਨਵੰਬਰ 2022 ਤੱਕ ਜ਼ਿਲ੍ਹਾ ਬਰਨਾਲਾ ਦੇ ਕੁੱਲ 66 ਪਿੰਡਾਂ ਜਿਵੇਂ ਕਿ ਠੀਕਰੀਵਾਲ, ਚੁਹਾਨਕੇ ਕਲਾ, ਰਾਏਸਰ ਪੰਜਾਬ, ਸੰਘੇੜਾ, ਕਰਮਗੜ੍ਹ, ਨੰਗਲ, ਕੁਰੜ, ਛਾਪਾ, ਪੰਡੋਰੀ, ਲੋਹਗੜ੍ਹ, ਛੀਨੀਵਾਲ, ਧਨੇਰ, ਚੰਨਣਵਾਲ, ਬੀਹਲਾ, ਫਰਵਾਹੀ, ਸੇਖਾ, ਕੱਟੂ, ਚੀਮਾ, ਭੈਣੀ ਜੱਸਾ, ਕਾਲੇਕੇ, ਰਾਜੀਆ, ਪੰਧੇਰ, ਅਸਪਾਲ ਕਲਾ, ਜਗਜੀਤਪੁਰਾ, ਸ਼ਹਿਣਾ ਆਦਿ ਵਿਖੇ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਜਾਗਰੂਕਤਾ ਸੈਮੀਨਾਰ ਲਗਾਏ ਗਏ।

ਉਹਨਾਂ ਨੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਨਾਲਸਾ ਸਕੀਮ, ਕੌਮੀ ਲੋਕ ਅਦਾਲਤ, ਸਥਾਈ ਲੋਕ ਅਦਾਲਤ, ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਆਦਿ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮੱਗਰੀ ਵੰਡੀ ਗਈ। ਇਸਤੋਂ ਇਲਾਵਾ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਇੱਕ ਡੋਰ-ਟੂ-ਡੋਰ ਮੁਹਿੰਮ ਵੀ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਉੱਕਤ ਸਕੀਮਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਪ੍ਰਚਾਰ ਸਮੱਗਰੀ ਵੰਡੀ ਜਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 12 ਨਵੰਬਰ 2022 ਨੂੰ ਜਿਲ੍ਹਾ ਬਰਨਾਲਾ ਦੀਆਂ ਕਚਿਹਰੀਆਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਹਰ ਪ੍ਰਕਾਰ ਦੇ ਪ੍ਰੀ—ਲਿਟੀਗੇਟਿਵ ਅਤੇ ਪੈਡਿੰਗ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾ ਕੇ ਆਪਣੇ ਕੇਸਾਂ ਦਾ ਜਲਦੀ ਅਤੇ ਸਸਤਾ ਨਿਆ ਕਰਵਾਉਣ।