ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ 2 ਅਕਤੂਬਰ ਤੋਂ 14 ਨਵੰਬਰ, 2021 ਤੱਕ PAN India Awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ ।
ਇਸ ਮੁਹਿੰਮ (Campaign) ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 9 ਨਵੰਬਰ, 2021 ਨੂੰ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ਤੇ ‘Gulzar Group of Institutes, Grand Trunk Road, Libra, Khanna’ ਵਿਖੇ ਇੱਕ ਵਿਸ਼ਾਲ “ਕਾਨੂੰਨੀ ਸੇਵਾਵਾਂ ਕੈਂਪ” (Legal Services Camp) ਦਾ ਆਯੋਜਨ ਕਰਵਾਇਆ ਜਾ ਰਿਹਾ ਹੈ । ਇਸ ਕੈਂਪ ਵਿੱਚ ਜਿਲ੍ਹਾ ਪੱਧਰ ਦੇ ਸਰਕਾਰੀ ਵਿਭਾਗਾਂ ਜਿਵੇਂ ਕਿ ਮਾਲ ਮਹਿਕਮੇ (Revenue Department), ਸਿਹਤ ਵਿਭਾਗ, ਟਰਾਂਸਪੋਰਟ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਲੋਕ ਸੰਪਰਕ ਵਿਭਾਗ, ਖੁਰਾਕ ਅਤੇ ਸਪਲਾਈ ਵਿਭਾਗ, ਬਾਲ ਵਿਕਾਸ ਵਿਭਾਗ, ਭਲਾਈ ਵਿਭਾਗ, ਬੈਂਕਾਂ, ਰੋਜ਼ਗਾਰ ਵਿਭਾਗ, ਕਿਰਤ ਵਿਭਾਗ (Labour Department), ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਮਿਊਂਸੀਪਲ ਕੌਂਸਲ, ਬਿਜਲੀ ਵਿਭਾਗ, ਸਿੱਖਿਆ ਵਿਭਾਗ ਅਤੇ ਪੰਚਾਇਤ ਵਿਭਾਗ ਆਦਿ ਵੱਲੋਂ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਸਟਾਲ (Kiosks) ਲਗਾਏ ਜਾ ਰਹੇ ਹਨ।
ਇਸ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 01 ਨਵੰਬਰ, 2021 ਨੂੰ ਏ. ਡੀ.ਆਰ. ਸੈਂਟਰ, ਲੁਧਿਆਣਾ ਵਿੱਚ ਜਿਲ੍ਹਾ ਪੱਧਰ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਵਿਸ਼ੇ਼ਸ਼ ਮੀਟਿੰਗ ਦਾ ਆਯੋਜਨ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਕੀਤੀ ਗਈ । ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਉਕਤ ਕਾਨੂੰਨੀ ਸੇਵਾਵਾਂ ਕੈਂਪ ਵਿੱਚ ਲਗਾਏ ਜਾਣ ਵਾਲੇ ਵੱਖ-ਵੱਖ ਸਟਾਲਾਂ (Kiosks) ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਤੇ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਹਾਜ਼ਰ ਵਿਭਾਗਾਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ ਗਈ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਲਾਭ ਉਠਾ ਸਕਣ ।
ਇਸ ਮੌਕੇ ਤੇ ਮਾਨਯੋਗ ਸਕੱਤਰ, ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਉਪਰੋਕਤ ਕੈਂਪ ਵਿੱਚ ਭਾਗ ਲੈ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਲਾਭ ਉਠਾਉਣ ।