ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ  ਕਾਨੂੰਨੀ ਸੇਵਾਵਾਂ  ਕੈਂਪ 9 ਨੂੰ

NEWS MAKHANI

ਬਰਨਾਲਾ, 25 ਅਕਤੂਬਰ 2021


ਜ਼ਿਲਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅੱਗਰਵਾਲ ਦੀ ਅਗਵਾਈ ਹੇਠ ਨਾਲਸਾ-ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਤਹਿਤ 9 ਨਵੰਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਕਾਨੂੰਨੀ ਸੇਵਾਵਾਂ ਕੈਂਪ ਲਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਸੁਨਾਮ, ਘਨੌਰ ਤੇ ਖੰਨਾ ਤੋਂ ਹੋਰ ਪਾਰਟੀਆਂ ਦੇ ਆਗੁ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਹੋਏ ਸ਼ਾਮਲ


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਪ੍ਰਤਿਮਾ ਅਰੋੜਾ ਨੇ ਦੱਸਿਆ ਕਿ 9 ਨਵੰਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲਾ ਪ੍ਰਸ਼ਾਸਨ ਬਰਨਾਲਾ ਦੇ ਸਹਿਯੋਗ ਨਾਲ ਕਾਨੂੰਨੀ ਸੇਵਾਵਾਂ ਸਬੰਧੀ ਕੈਂਪ ਲਾਇਆ ਜਾ ਰਿਹਾ ਹੈ।

ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਜਿਵੇਂ ਕਿ ਫੂਡ ਤੇ ਸਿਵਲ ਸਪਲਾਈ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਲੀਡ ਬੈਂਕ, ਸੇਵਾ ਕੇਂਦਰ, ਰੋਜ਼ਗਾਰ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਆਦਿ ਵਿਭਾਗਾਂ ਵੱਲੋਂ ਹੈੱਲਪ ਡੈਸਕ ਵੀ ਲਾਏ ਜਾ ਰਹੇ ਹਨ। ਉਨਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 01679-243522 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Spread the love