ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਮਨਾਇਆ ਵਿਸ਼ਵ ਵਿਦਿਆਰਥੀ ਦਿਵਸ

ਕਾਨੂੰਨੀ ਸੇਵਾਵਾਂ
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਮਨਾਇਆ ਵਿਸ਼ਵ ਵਿਦਿਆਰਥੀ ਦਿਵਸ
ਨਵਾਂਸ਼ਹਿਰ, 14 ਅਕਤੂਬਰ 2021
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਹਿਲ ਗਹਿਲਾਂ ਵਿਖੇ ਵਿਸ਼ਵ ਵਿਦਿਆਰਥੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।

ਹੋਰ ਪੜ੍ਹੋ :-ਆਤਮਾ ਸਕੀਮ ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਿਸਾਨਾਂ ਵਿਚਾਲੇ ਹੋਈ ਵਰਚੁਅਲ ਮੀਟਿੰਗ

ਇਸ ਦੌਰਾਨ ਪੇਂਟਿੰਗ ਮੁਕਾਬਲੇ ਵਿਚ ਲਵਪ੍ਰੀਤ ਨੂੰ ਪਹਿਲਾ, ਹਿੰਮਤ ਨਾਗ ਨੂੰ ਦੂਸਰਾ ਅਤੇ ਹੈਰੀ ਤੇ ਰੋਸ਼ਨ ਨੂੰ ਤੀਸਰਾ ਸਥਾਨ ਮਿਲਿਆ। ਇਸੇ ਤਰਾਂ ਭਾਸ਼ਣ ਮੁਕਾਬਲੇ ਵਿਚ ਈਸ਼ਕਾ ਨੇ ਪਹਿਲਾ, ਪ੍ਰੀਆ ਨੇ ਦੂਸਰਾ ਅਤੇ ਮੁਸਕਾਨ ਨੇ ਤੀਸਰਾ ਸਥਾਨ ਹਾਸਲ ਕੀਤਾ। ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜੇਤੂ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।
ਉਨਾਂ ਸਮੂਹ ਵਿਦਿਆਰਥੀਆਂ ਨੂੰ ਇਸ ਦਿਨ ਦੇ ਸਬੰਧ ਵਿਚ ਵਧਾਈ ਦਿੱਤੀ ਅਤੇ ਪੜ-ਲਿਖ ਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੀਆਂ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਅਤੇ ਟੋਲ ਫਰੀ ਨੰਬਰ 1968 ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਪੈਨਲ ਵਕੀਲ ਐਮ. ਪੀ ਨਈਅਰ, ਪੈਰਾ ਲੀਗਲ ਵਲੰਟੀਅਰ ਅਵਤਾਰ ਚੰਦ ਚੁੰਬਰ, ਜਸਵਿੰਦਰ ਕੌਰ ਰਾਣੀ, ਸਾਗਰ ਘਈ, ਨਿਰਮਲ ਸਿੰਘ, ਜਤਿੰਦਰ ਮੋਹਨ ਪਿ੍ਰ੍ਰੰਸੀਪਲ ਅਤੇ ਸਮੂਹ ਸਟਾਫ ਹਾਜ਼ਰ ਸੀ।
Spread the love