ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ

ਗੁਰਦਾਸਪੁਰ, 2 ਨਵ਼ੰਬਰ 2021

ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,   ਦੁਆਰਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੁਹਿੰਮ ਵਿੱਚ  ਸਮੂਹ ਜੂਡੀਸ਼ੀਅਲ ਅਫਸਰ,ਸਮੂਹ ਜੁਡੀਸ਼ੀਅਲ ਸਟਾਫ  ਅਤੇ ਚਿਲਡਰਨ ਹੋਮ ਦੇ ਬੱਚੇ ਵੀ ਮੌਜੂਦ ਸਨ।

ਹੋਰ ਪੜ੍ਹੋ :-ਚੇਅਰਮੈਨ ਪਵਨ ਦੀਵਾਨ ਵੱਲੋਂ ਐਨਆਰਆਈ ਭਾਈਚਾਰੇ ਦਾ ਸਨਮਾਨ

ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲ, ਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ,ਗੁਰਦਾਸਪੁਰ       ਵੱਲੋ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਸਮੂਹ ਜੂਡੀਸ਼ੀਅਲ ਅਫਸਰ,ਸਮੂਹ ਜੁਡੀਸ਼ੀਅਲ ਸਟਾਫ ਨੂੰ ਇਸ ਜਾਗਰੂਕਤਾ ਮੁਹਿੰਮ ਬਾਰੇ ਜਾਣੂ ਕਰਵਾਇਆ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਇਸ ਬਾਰੇ ਆਪਣੇ ਆਸ ਪਾਸ ਦੇ ਲੋਕਾਂ ਨੂੰ ਵੀ ਜਾਣੂ ਕਰਵਾਇਆ ਜਾਵੇ ।

ਇਸ ਤੋ ਇਲਾਵਾ ਚਿਲਡਰਨ ਹੋਮ, ਗੁਰਦਾਸਪੁਰ ਦੇ ਬੱਚਿਆ ਅਤੇ ਸਕੂਲਾਂ ਦੇ  ਬੱਚਿਆਂ ਦੁਆਰਾ ਤਿਆਰ ਕੀਤੇ ਗਏ ਦੀਵਿਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਸਾਰੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਬਾਰੇ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਸੀ ਗਰੀਨ ਦੀਵਾਲੀ ਮਨਾਵੇਗੇ ਤਾਂ ਹੀ ਅਸੀ ਆਪਣੇ ਵਾਦਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾ ਸਕਦੇ ਹਾਂ।

Spread the love