ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ 27 ਨੂੰ

NEWS MAKHANI
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਜਲੰਧਰ, 19 ਅਕਤੂਬਰ 2021

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੀ 75ਵੇਂ ਸਾਲ ਨੂੰ ਸਮਰਪਿਤ ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ 14 ਨਵੰਬਰ 2021 ਤੱਕ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਹੋਰ ਪੜ੍ਹੋ :-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਖੇੜੀ ਮਾਨੀਆ ਤੇ ਖਾਨਪੁਰ ਗੰਢਿਆ ਵਿਖੇ ਜਾਗਰੂਕਤਾ ਪ੍ਰੋਗਰਾਮ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ.-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ ਮਿਤੀ 27.10.2021 ਨੂੰ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਲਗਾਇਆ ਜਾਵੇਗਾ, ਜਿਸ ਵਿੱਚ ਜ਼ਿਲ੍ਹਾ ਜਲੰਧਰ ਦੇ ਵਿਭਾਗਾਂ ਜਿਵੇਂ ਸਮਾਜਿਕ ਸੁਰੱਖਿਆ , ਰੋਜ਼ਗਾਰ, ਰੈੱਡ ਕਰਾਸ , ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ, ਸਹਾਇਕ ਲੇਬਰ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਲੀਡ ਬੈਂਕ ਦੇ ਦਫ਼ਤਰ, ਬਾਗਬਾਨੀ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅਤੇ ਸਿਹਤ ਵਿਭਾਗ ਆਦਿ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣਤਾ ਪੈਨਸ਼ਨ, ਸਮਾਰਟ ਰਾਸ਼ਨ ਕਾਰਡ, ਰੋਜ਼ਗਾਰ, ਅਸੰਗਠਿਤ ਸੈਕਟਰ ਵਿੱਚ ਕੰਮ ਕਰਨ ਵਾਲੇ ਕਿਰਤੀਆਂ ਦੇ ਕਾਰਡਾਂ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਟਾਲ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਦੇ ਲਾਭਪਾਤਰੀ ਮੌਕੇ ’ਤੇ ਹੀ ਲਾਭ ਲੈ ਸਕਣਗੇ।

ਉਨ੍ਹਾਂ ਕਿਹਾ ਕਿ ਉਪਰੋਕਤ ਦਫ਼ਤਰਾਂ ਦੇ ਅਧਿਕਾਰੀ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਸਟਾਫ  ਦੀ ਡਿਊਟੀ ਇਸ ਕੈਂਪ ਵਿੱਚ ਲਗਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਆਮ ਜਨਤਾ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ।

Spread the love