ਜ਼ਿਲਾ ਪੱਧਰੀ ਕੁਇਜ਼ ਮੁਕਾਬਲੇ ਵਿਚ ਬੀ. ਐਲ. ਐਮ ਗਰਲਜ਼ ਕਾਲਜ ਦੀ ਸਾਕਸ਼ੀ ਕਰਵਲ ਰਹੀ ਅੱਵਲ

VISHESH SARANGAL
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ 'ਚ  ਰਾਜ 'ਚ ਸਭ ਤੋਂ ਅੱਗੇ
ਜਸਵੀਰ ਕੌਰ ਨੂੰ ਦੂਜਾ ਅਤੇ ਅਕਾਸ਼ਦੀਪ ਨੂੰ ਮਿਲਿਆ ਤੀਜਾ ਸਥਾਨ
ਨਵਾਂਸ਼ਹਿਰ, 13 ਨਵੰਬਰ 2021
ਚੋਣਾਂ ਨੂੰ ਕੇਵਲ ਵੋਟ ਬਣਾਉਣ ਅਤੇ ਵੋਟ ਪਾਉਣ ਤੱਕ ਸੀਮਤ ਰੱਖਣ ਦੀ ਥਾਂ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਵੀਪ ਗਤੀਵਿਧੀਆਂ ਤਹਿਤ ਜ਼ਿਲੇ ਵਿਚ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਧਾਨ ਸਭਾ ਹਲਕਾ ਅਤੇ ਜ਼ਿਲਾ ਪੱਧਰ ’ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਚੋਣ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ।

ਹੋਰ ਪੜ੍ਹੋ :-ਰੋਪੜ ਹੈਡ ਵਰਕਸ ਤੇ ਲਾਈ ਕਾਨੂੰਨੀ ਸੇਵਾਵਾਂ ਸਬੰਧੀ ਚਿੱਤਰ ਪ੍ਰਦਰਸ਼ਨੀ ਕਰਵਾਈ ਗਈ
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲਾ ਪੱਧਰੀ ਕੁਇਜ਼ ਮੁਕਾਬਲੇ ਵਿਚ ਬੀ. ਐਲ. ਐਮ ਗਰਲਜ਼ ਕਾਲਜ ਨਵਾਂਸ਼ਹਿਰ ਦੀ ਸਾਕਸ਼ੀ ਕਰਵਲ ਅੱਵਲ ਰਹੀ ਜਦਕਿ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੀ ਜਸਵੀਰ ਕੌਰ ਨੂੰ ਦੂਜਾ ਅਤੇ ਬੀ. ਐਲ. ਐਮ ਗਰਲਜ਼ ਕਾਲਜ ਨਵਾਂਸ਼ਹਿਰ ਦੀ ਅਕਾਸ਼ਦੀਪ ਨੂੰ ਤੀਜਾ ਸਥਾਨ ਮਿਲਿਆ।
ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਪੱਧਰ ’ਤੇ ਕਰਵਾਏ ਗਏ ਕੁਇਜ਼ ਮੁਕਾਬਲੇ ਵਿਚ ਬੰਗਾ ਹਲਕੇ ਵਿਚੋਂ ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਮੁਕੰਦਪੁਰ ਦੇ ਵਿਦਿਆਰਥੀ ਜਸਵੀਰ ਕੌਰ, ਜਸਪ੍ਰੀਤ ਸਿੰਘ ਅਤੇ ਮਨਪ੍ਰੀਤ ਰਾਏ ਜੇਤੂ ਰਹੇ। ਇਸੇ ਤਰਾਂ ਨਵਾਂਸ਼ਹਿਰ ਹਲਕੇ ਵਿਚੋਂ ਬੀ. ਐਲ. ਐਮ ਗਰਲਜ਼ ਕਾਲਜ ਦੀ ਸਾਕਸ਼ੀ ਕਰਵਲ, ਅਕਾਸ਼ਦੀਪ ਅਤੇ ਪਰਮਜੀਤ ਕੌਰ ਨੇ ਬਾਜ਼ੀ ਮਾਰੀ ਜਦਕਿ ਬਲਾਚੌਰ ਹਲਕੇ ਵਿਚ ਰਿਆਤ ਇੰਸਟੀਚਿਊਟ ਦੇ ਜਤਿਨ, ਜੋਤੀ ਅਤੇ ਕਾਜਲ ਅੱਵਲ ਰਹੇ।
ਉਨਾਂ ਦੱਸਿਆ ਕਿ ਇਨਾਂ ਵਿਦਿਆਰਥੀਆਂ ਵਿਚਾਲੇ ਜ਼ਿਲਾ ਪੱਧਰੀ ਕੁਇਜ਼ ਮੁਕਾਬਲਾ ਹੋਇਆ, ਜਿਸ ਵਿਚ ਸਾਕਸ਼ੀ ਕਰਵਲ ਅੱਵਲ ਰਹੀ। ਉਨਾਂ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਵੀਪ ਦੇ ਜ਼ਿਲਾ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਅਤੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਤਨਾਮ ਸਿੰਘ ਹਾਜ਼ਰ ਸਨ।
Spread the love