ਬਰਨਾਲਾ, 21 ਜਨਵਰੀ 2022
26 ਜਨਵਰੀ 2022 ਗਣਤੰਤਰ ਦਿਵਸ ਨੂੰ ਜਿਲ੍ਹੇ ਭਰ ’ਚ ਸ਼ਾਂਤੀਪੂਰਵਕ ਮਨਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈÎਜਿਸਟ੍ਰੇਟ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹਾ ਬਰਨਾਲਾ ਅੰਦਰ 26 ਜਨਵਰੀ 2022 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਾਬੰਦੀ ਦੌਰਾਨ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸ਼ੀ ਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੋਰ ਪੜ੍ਹੋ :-ਰਾਤ ਦੇ ਸਮੇ ਸ਼ਰਾਬ ਦੀਆਂ ਦੁਕਾਨਾਂ 11 ਵਜੇ ਅਤੇ ਹੋਟਲ/ਢਾਬੇ 11:30 ਵਜੇ ਤੋਂ ਬਾਅਦ ਖੁੱਲੇ ਰਹਿਣ ‘ਤੇ ਪਾਬੰਦੀ ਦੇ ਹੁਕਮ ਮੁਅੱਤਲ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ’ਚ ਕਿਹਾ ਕਿ ਇਹ ਪਾਬੰਦੀ 26 ਜਨਵਰੀ 2022 ਨੂੰ ਸਵੇਰੇ 7:00 ਵਜੇ ਤੋਂ ਲੈ ਕੇ ਸ਼ਾਮ 5:00 ਵਜੇ ਤੱਕ ਜ਼ਿਲ੍ਹੇ ਭਰ ’ਚ ਲਾਗੂ ਰਹੇਗੀ।