ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਰੋਨਾ ਪਾਬੰਦੀਆਂ ਵਿੱਚ 15 ਫਰਵਰੀ 2022 ਤੱਕ ਵਾਧਾ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

ਫਿਰੋਜ਼ਪੁਰ 7 ਫਰਵਰੀ 2022

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਕੋਵਿਡ ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਹੁਕਮ ਜਾਰੀ ਕਰਕੇ ਜ਼ਿਲ੍ਹੇ ਅੰਦਰ ਪਾਬੰਦੀਆਂ ਲਾਗੂ ਕੀਤੀਆਂ ਹਨ। ਜਾਰੀ ਹੁਕਮਾਂ ਅਨੁਸਾਰ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ਆਦਿ ‘ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰ੍ਹਾਂ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ ਦਿੱਤਾ ਗਿਆ ਹੈ।

ਹੋਰ ਪੜ੍ਹੋ:-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ 19 ਸਬੰਧੀ ਸੋਧੀਆਂ ਹੋਈਆਂ ਹਦਾਇਤਾਂ ਜਾਰੀ

ਜ਼ਿਲਾ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਅੰਦਰ (ਇੰਡੋਰ) 500 ਵਿਅਕਤੀ ਅਤੇ ਬਾਹਰ (ਆਊਟਡੋਰ) 1000  ਵਿਅਕਤੀ ਜਾ ਫਿਰ ਜਗ੍ਹਾ ਦੀ 50 ਪ੍ਰਤੀਸ਼ਤ ਸਮਰੱਥਾ ਤੋਂ ਵੱਧ ਲੋਕਾਂ ਦੇ ਇੱਕਠ ਕਰਨ ’ਤੇ ਵੀ ਰੋਕ ਜਾਰੀ ਰਹੇਗੀ। ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।

ਇਸੇ ਤਰਾਂ ਸਕੂਲ (ਛੇਵੀਂ ਜਮਾਤ ਤੋਂ ਉੱਪਰ), ਕਾਲਜ, ਆਈ.ਟੀ.ਆਈਜ਼, ਲਾਇਬ੍ਰੇਰੀ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਨ ਆਦਿ 7 ਫਰਵਰੀ ਤੋਂ ਖੁੱਲ ਗਏ ਹਨ ਜਦਕਿ ਇਨ੍ਹਾਂ ਵਿਦਿਅਕ ਸੰਸਥਾਵਾਂ ਲਈ ਕੋਵਿਡ ਨੇਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ। ਇਹ ਸੰਸਥਾਨ 15 ਸਾਲ ਤੋਂ ਵੱਧ ਦੇ ਵਿਦਿਆਰਥੀਆਂ ਲਈ ਕਲਾਸ ਲਗਾਉਣ ਲਈ ਸਬੰਧਿਤ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਲਗਾਉਣ ਦੀ ਹਦਾਇਤ ਕਰਨਗੇ।  ਵਿਦਿਆਰਥੀ ਕੋਲ ਆਨਲਾਈਨ ਵਿਧੀ ਨਾਲ ਕਲਾਸ ਲਗਵਾਉਣ ਦੀ ਆਪਸ਼ਨ ਵੀ ਰਹੇਗੀ।

ਇਸੇ ਤਰਾਂ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ,ਸਪਾ, ਜਿੰਮ, ਖੇਡ ਕੰਪੈਲਕਸ, ਮਿਊਜਿਅਮ, ਚਿੜੀਆ ਘਰ ਆਦਿ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਏ.ਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ।

ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ।

ਵੈਕਸੀਨੇਸ਼ਨ ਕਰਵਾ ਚੁੱਕੇ ਜਾਂ ਨੈਗਟਿਵ ਆਰ.ਟੀ.ਪੀ.ਸੀ.ਆਰ. ਰਿਪੋਰਟ ਜੋ ਕਿ 72 ਘੰਟਿਆਂ ਤੋਂ ਵੱਧ ਪੁਰਾਣੀ ਨਾ ਹੋਵੇ ਵਾਲੇ ਯਾਤਰੀਆਂ ਨੂੰ ਹੀ ਜ਼ਿਲੇ ਅੰਦਰ ਦਾਖਲ ਹੋਣ ਦੀ ਆਗਿਆ ਹੋਵੇਗੀ। ਹਵਾਈ ਜਹਾਜ਼ ਵਿਚ ਯਾਤਰਾ ਕਰਨ ਵਾਲਿਆਂ ’ਤੇ ਵੀ ਇਹ ਨਿਯਮ ਲਾਗੂ ਹੋਣਗੇ।

ਅੰਗਹੀਣ ਵਿਅਕਤੀ ਅਤੇ ਗਰਭਵਤੀ ਔਰਤਾਂ ਨੂੰ ਦਫ਼ਤਰ ਆਉਣ ਤੋਂ ਛੋਟ ਹੋਵੇਗੀ ਪ੍ਰੰਤੂ ਉਹ ਘਰ ਤੋਂ ਕੰਮ ਕਰਨ ਕਰਨਗੇ।

ਇਹ ਹੁਕਮ 15 ਫਰਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Spread the love