ਬਰਨਾਲਾ, 15 ਮਾਰਚ 2022
ਮਹਾਂਮਾਰੀ ਐਕਟ 1897 ਦੀ ਧਾਰਾ 2 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪੱਤਰ ਵਿਚ ਸ਼ਾਮਲ ਹਦਾਇਤਾਂ ਦੀ ਰੌਸ਼ਨੀ ਵਿਚ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਕੋਵਿਡ-19 ਸਬੰਧੀ ਜਾਰੀ ਪਿਛਲੀਆਂ ਹਦਾਇਤਾਂ ਨੂੰ ਰੱਦ ਕਰਦਿਆਂ ਤੁਰੰਤ ਪ੍ਰਭਾਵ ਨਾਲ ਸਾਰੀਆਂ ਹਦਾਇਤਾਂ ਹਟਾ ਦਿੱਤੀਆਂ ਹਨ।
ਹੋਰ ਪੜ੍ਹੋ :-ਸਟੇਟ ਰੈੱਡ ਕਰਾਸ ਵਲੋਂ ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ‘ਚ 12 ਸਥਾਨਾਂ ‘ਤੇ ਫਸਟ ਏਡ ਪੋਸਟਾਂ ਤੇ ਐਬੂਲੈਸਾਂ ਦੀ ਸੇਵਾ
ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਫਿਰ ਵੀ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਕੋਵਿਡ ਸਬੰਧੀ ਮੁੱਢਲੀਆਂ ਸਾਵਧਾਨੀਆਂ ਵਰਤਦੇ ਰਹਿਣਾ ਚਾਹੀਦਾ ਹੈ।