ਫਿਰੋਜ਼ਪੁਰ 25 ਫਰਵਰੀ 2023
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 133 (ਬੀ) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿਚ ਸ਼ਡਿਊਲ ਐਚ, ਐਚ-1 ਅਤੇ ਐਕਸ ਦਵਾਈਆਂ ਵੇਚਣ ਵਾਲੀ ਫਾਰਮੇਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਹੋਰ ਪੜ੍ਹੋ – ਅਜਨਾਲਾ ਹਮਲੇ ’ਚ ਬੇਅਦਬੀ ਕਦੇ ਵੀ ਮੁਆਫ ਨਹੀਂ ਕੀਤੀ ਜਾ ਸਕਦੀ : ਸੁਖਬੀਰ ਸਿੰਘ ਬਾਦਲ
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਬੱਚਿਆਂ ਵਿਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਰੋਕਣ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਜਾਇਜ ਤਸਕਰੀ ਦੀ ਰੋਕਥਾਮ ਲਈ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੇਕਸ਼ਨ ਆਫ ਚਾਈਲਡ ਰਾਈਟਸ (ਐਨਸੀਪੀਸੀਆਰ) ਵੱਲੋਂ ਨਾਰਕੋਟਿਸ ਕੰਟਰੋਲ ਬਿਊਰੋ ਦੇ ਸਹਿਯੋਗ ਨਾਲ ਜੁਆਇੰਟ ਐਕਸ਼ਨ ਪਲਾਨ ਤਿਆਰ ਕਰ ਕੇ ਜਾਰੀ ਕੀਤਾ ਗਿਆ ਸੀ। ਜਿਸ ਅਨੁਸਾਰ ਉਕਤ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਦੋ ਮਹੀਨੇ ਲਈ ਲਾਗੂ ਹੋਵੇਗਾ।