ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹਾ ਨਿਵਾਸੀ ਮਾਸਕ ਜ਼ਰੂਰ ਪਾਉਣ ਤੇ ਆਪਸੀ ਦੂਰੀ ਬਣਾ ਕੇ ਰੱਖਣ-ਡਿਪਟੀ ਕਮਿਸ਼ਨਰ

SANDEEP HANS
ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ
ਪਟਿਆਲਾ, 11 ਜਨਵਰੀ 2022
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਹੈ ਕਿ ਕੋਵਿਡ-19 ਤੋਂ ਬਚਾਅ ਲਈ ਮਾਸਕ ਪਾਉਣ, ਆਪਸੀ ਦੂਰੀ ਰੱਖਣ ਸਮੇਤ ਜ਼ਰੂਰੀ ਇਹਤਿਆਤ ਜ਼ਰੂਰ ਵਰਤੇ ਜਾਣ।
ਪਟਿਆਲਾ ਜ਼ਿਲ੍ਹੇ ‘ਚ ਕੋਵਿਡ-19 ਦੇ ਕੇਸ ਵਧਣ ਦਾ ਜ਼ਿਕਰ ਕਰਦਿਆਂ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਕੰਮ ਵਾਲੇ ਸਥਾਨਾਂ, ਪਾਰਕਾਂ, ਭੀੜ ਵਾਲੇ ਸਥਾਨ, ਬਜਾਰ, ਮਾਲ, ਧਾਰਮਿਕ ਸਥਾਨ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਜਨਤਕ ਸਥਾਨਾਂ ਤੇ ਮਾਸਕ ਪਾਉਣਾ ਤੇ ਦੋ ਗਜ਼ ਦੀ ਦੂਰੀ ਬਣਾਕੇ ਰੱਖੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਵਾਸੀਆਂ ਨੇ ਜਿਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਸੰਜਮ ਵਰਤਦਿਆਂ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ, ਹੁਣ ਕੁਝ ਸਮਾਂ ਹੋਰ ਸਹਿਯੋਗ ਦਿੰਦਿਆਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ‘ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਵਿਡ ਸਬੰਧੀ ਕੋਈ ਵੀ ਲੱਛਣ ਹੋਵੇ ਤਾਂ ਇਸ ਸਬੰਧੀ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ।
Spread the love