ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ  ਵੱਲੋਂ 18 ਤੋਂ 20 ਫਰਵਰੀ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਡਰਾਈ ਡੇ ਘੋਸ਼ਿਤ

GURPREET SINGH KHAIRA
ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਗੋਦਾਮਾਂ/ਭੰਡਾਰਾਂ ਨੇੜੇ ਇਕੱਠੇ ਹੋਣ ਅਤੇ ਦਾਖਲੇ ਉਤੇ ਰਹੇਗੀ ਮਨਾਹੀ

ਅੰਮ੍ਰਿਤਸਰ, 9 ਫਰਵਰੀ 2022

ਮੁੱਖ ਚੋਣ ਅਫ਼ਸਰਪੰਜਾਬ ਦੇ ਦਿਸ਼ਾ-ਨਿਰਦੇਸਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਮਿਤੀ 20 ਫਰਵਰੀ, 2022 ਨੂੰ ਕਰਵਾਈਆਂ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ ਮਿਤੀ 10 ਮਾਰਚ, 2022 ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਿਤੀ 18 ਫਰਵਰੀ ਸ਼ਾਮ 06 ਵਜੇ ਤੋਂ ਲੈ ਕੇ 20 ਫਰਵਰੀ, 2022 ਨੂੰ ਸ਼ਾਮ 06 ਵਜੇ ਵੋਟਿੰਗ ਖਤਮ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਭਾਵ ਮਿਤੀ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।

ਹੋਰ ਪੜ੍ਹੋ :-ਕੇਜਰੀਵਾਲ ਪੰਜ ਸਾਲਾਂ ਵਿਚ ਕਦੇ ਵੀ ਪੰਜਾਬ ਨਹੀਂ ਆਏ, ਉਹਨਾਂ ਨੁੰ ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ : ਸੁਖਬੀਰ ਸਿੰਘ ਬਾਦਲ

ਇਸ ਸਬੰਧ ਵਿੱਚ ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰ: ਗੁਰਪ੍ਰੀਤ ਸਿੰਘ ਖਹਿਰਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏਜ਼ਿਲਾ ਅੰਮ੍ਰਿਤਸਰ ਦੀ ਹਦੂਦ ਅੰਦਰ ਮਿਤੀ 18 ਫਰਵਰੀ, 2022 ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਵੋਟਾਂ ਦੀ ਪ੍ਰਕਿਰਿਆ ਖਤਮ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਹੋਟਲਾਂਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜ਼ਾਜ਼ਤ ਹੈ ਤੇ ਵੀ ਪਾਬੰਦੀ ਦੇ ਹੁਕਮ ਲਾਗੂ ਹੋਣਗੇ।  

Spread the love