ਫਾਜ਼ਿਲਕਾ 9 ਅਕਤੂਬਰ 2021
ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆ ਲਾਗੂ ਕੀਤੀਆਂ ਗਈਆ ਹਨ। ਇਹ ਪਾਬੰਦੀਆ 30 ਨਵੰਬਰ 2021 ਤੱਕ ਲਾਗੂ ਰਹਿਣਗੀਆਂ ਅਤੇ ਇਨ੍ਹਾ ਦੀ ਉਲੰਘਨਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਜਿਹੇ ਹੀ ਇੱਕ ਹੁਕਮ ਰਾਹੀ ਜ਼ਿਲ੍ਹਾ ਮੈਜਿਸਟਰੇਟ ਨੇ ਨਿਰਦੇਸ਼ ਦਿੱਤੇ ਗਏ ਹਨ ਕਿ ਅੰਤਰਰਾਸ਼ਟਰੀ ਹੱਦ ਤੋ ਕੰਢਿਆਲੀ ਤਾਰ ਤੋਂ ਪਾਰ ਕੋਈ ਵੀ ਕਿਸਾਨ ਨਰਮਾ, ਮੱਕੀ, ਗਵਾਰਾ, ਜਵਾਰ , ਗੰਨਾ, ਸਰੋ, ਤੋਰੀਆਂ, ਸੂਰਜਮੁੱਖੀ ਜਾਂ ਤਿੰਨ ਚਾਰ ਫੁੱਟ ਤੋ ਉੱਚੀਆ ਫ਼ਸਲਾ ਦੀ ਬੀਜਾਈ ਨਹੀਂ ਕਰ ਸਕਣਗੇ। ਇਹ ਹੁਕਮ ਤਾਰ ਤੋਂ 100 ਮੀਟਰ ਦੇਸ਼ ਦੇ ਅੰਦਰ ਵਾਲੇ ਪਾਸੇ ਲਈ ਵੀ ਲਾਗੂ ਹੋਣਗੇ।
ਇੱਕ ਹੋਰ ਹੁਕਮ ਰਾਹੀ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ ਨੂੰ ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋ ਪਹਿਲਾ ਗਊ ਵੰਸ਼ ਦੀ ਢੋਆ ਢੋਆਈ ਤੇ ਪੂਰਨ ਪਾਬੰਧੀ ਲਗਾ ਦਿੱਤੀ ਹੈ। ਇਸ ਤੋਂ ਬਿਨ੍ਹਾ ਇਹ ਵੀ ਹੁਕਮ ਕੀਤੇ ਗਏ ਹਨ ਕਿ ਜ਼ਿਨ੍ਹਾ ਲੋੋਕਾਂ ਨੇ ਗਊ ਵੰਸ਼ ਰੱਖਿਆ ਹੋਇਆ ਹੈ ਉਨ੍ਹਾ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ। ਰਜਿਸਟਰੇਸ਼ਨ ਦਾ ਕੰਮ ਕਰਨ ਲਈ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਪਾਬੰਦ ਕੀਤਾ ਗਿਆ ਹੈ।ਇਸੇ ਤਰ੍ਹਾ ਇੱਕ ਹੋਰ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਅੰਦਰ ਅਨ-ਅਧਿਕਾਰਤ ਤੌਰ ਤੇ ਪਸ਼ੂ ਸੀਮਨ ਦਾ ਭੰਡਾਰ ਕਰਨ/ਟਰਾਂਸਪੋਰਟ ਕਰਨ, ਵਰਤਨ ਜਾਂ ਵੇਚਣ ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਾਨਤਾ ਪ੍ਰਾਪਤ ਸੰਸਥਾਵਾਂ ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ।ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਵੀਲੇਜ਼ ਅਤੇ ਸਮਾਲ ਟਾਂਊਨ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡ/ਟਰੱਟਸ ਦੇ ਮੁੱਖੀਆਂ ਦੀ ਜਿਮੇਵਾਰੀ ਲਗਾਈ ਗਈ ਹੈ।