ਜ਼ਿਲ੍ਹਾ ਮੈਜਿਸਟਰੇਟ ਨੇ ਨਾਈਲੋਨ/ਸੰਥੈਟਿਕ/ਪਲਾਸਟਿਕ (ਕੱਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ ਅਤੇ ਸਟੋਰ ਤੇ ਵਰਤੋਂ ਕਰਨ ਤੇ ਲਗਾਈ ਪਾਬੰਦੀ

GIRISH DAYALAN
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਜ਼ੀਰਾ ਨਾਲ 4032 ਲਾਭਪਾਤਰੀਆਂ ਦੇ ਖਾਤਿਆਂ ਵਿਚ 4,51,74,585.00 ਰਕਮ ਦੀ ਪ੍ਰਵਾਨਗੀ: ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 4 ਫਰਵਰੀ 2022 

ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ੍ਰ. ਗਿਰੀਸ਼ ਦਿਆਲਨ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਨਾਈਲੋਨ/ਸੰਥੈਟਿਕ/ਪਲਾਸਟਿਕ (ਕੰਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋ ਤੇ ਰੋਕ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ :-ਉਚ ਪੱਧਰੀ ਟੀਮ ਵਲੋ ਨਰਮਾ ਪੱਟੀ ਦੇ ਪਿੰਡ ਦਾ ਕੀਤਾ ਗਿਆ ਦੋਰਾ

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਨਾਈਲੋਨ/ਚਾਈਨੀਜ/ਸੰਥੈਟਿਕ/ ਪਲਾਸਟਿਕ (ਕੱਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਇਹ ਬਹੁਤ ਮਜ਼ਬੂਤ, ਨਾ-ਗਲਣਯੋਗ ਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਜਿੱਥੇ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ, ਉੱਥੇ ਹੀ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗੱਲ ਅਤੇ ਕੰਨ ਕੱਟ ਦਿੰਦੀ ਹੈ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਲਈ ਨਾਈਲੋਨ/ਸੰਥੈਟਿਕ/ਪਲਾਸਟਿਕ (ਕੰਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋ ਤੇ ਰੋਕ ਲਗਾਉਣ ਲਈ ਇਹ ਹੁਕਮ ਜਾਰੀ ਕੀਤੇ ਜਾਂਦੇ ਹਨ।

 

Spread the love