ਸ. ਚੰਦ ਸਿੰਘ ਗਿੱਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨਿਯੁਕਤ

_Chand Singh Gill (Zeera)
ਸ. ਚੰਦ ਸਿੰਘ ਗਿੱਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨਿਯੁਕਤ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ
ਯੋਜਨਾ ਕਮੇਟੀ ਰਾਹੀਂ ਜ਼ਿਲ੍ਹੇ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਕਿਹਾ

ਫਿਰੋਜ਼ਪੁਰ, 9 ਜਨਵਰੀ 2023

ਪੰਜਾਬ ਸਰਕਾਰ ਵੱਲੋਂ ਹਿਪਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਚੰਦ ਸਿੰਘ ਗਿੱਲ (ਜ਼ੀਰਾ) ਨੂੰ ਜ਼ਿਲਾ ਯੋਜਨਾ ਕਮੇਟੀ ਫਿਰੋਜ਼ਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ‘ਤੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸਮੇਤ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।

ਹੋਰ ਪੜ੍ਹੋ – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਸੇਵਾ ਕੇਂਦਰ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ 

ਇਸ ਮੌਕੇ ਵਿਧਾਇਕ ਸ. ਭੁੱਲਰ ਵੱਲੋਂ ਇਸ ਖੁਸ਼ੀ ਦੇ ਮੌਕੇ ਨਵ-ਨਿਯੁਕਤ ਚੇਅਰਮੈਨ ਸ. ਚੰਦ ਸਿੰਘ ਗਿੱਲ ਦਾ ਮੂੰਹ ਮਿੱਠਾ ਕਰਵਾ ਦੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮਿਹਨਤੀ ਵਰਕਰਾਂ ਦੀ ਪੂਰੀ ਕਦਰ ਕਰਦੀ ਹੈ ਇਸ ਦੀ ਮਿਸਾਲ ਸ. ਚੰਦ ਸਿੰਘ ਗਿੱਲ ਦੀ ਨਿਯੁਕਤੀ ਤੋਂ ਮਿਲਦੀ ਹੈ।ਇਸ ਮੌਕੇ ਸ. ਚੰਦ ਸਿੰਘ ਗਿੱਲ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਸਮੇਤ ਸਮੂਹ ਵਿਧਾਇਕਾਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਜ਼ਿਲ੍ਹੇ ਦੀ ਤਰੱਕੀ ਤੇ ਵਿਕਾਸ ਵਿੱਚ ਆਪਣਾ ਪੂਰਾ ਯੋਗਦਾਨ ਪਾਉਣ ਅਤੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦਾ ਭਰੋਸਾ ਦਿੱਤਾ।

ਇਸ ਮੌਕੇ ਸ. ਲਖਵਿੰਦਰ ਸਿੰਘ ਬਲਾਕ ਪ੍ਰਧਾਨ, ਕੈਪਟਨ ਨਛੱਤਰ ਸਿੰਘ ਬਲਾਕ ਪ੍ਰਧਾਨ, ਸ. ਮਨਮੀਤ ਸਿੰਘ ਮਿੱਠੂ, ਸ. ਗੁਰਜੀਤ ਸਿੰਘ ਚੀਮਾ, ਸ. ਅਮਰਿੰਦਰ ਸਿੰਘ, ਸ. ਇਕਬਾਲ ਸਿੰਘ, ਸ. ਹਰਜਿੰਦਰ ਸਿੰਘ, ਸ੍ਰੀ ਰਾਜ ਕੁਮਾਰ ਬਲਾਕ ਪ੍ਰਧਾਨ, ਸ. ਬਲਰਾਜ ਸਿੰਘ ਕਟੋਰਾ, ਸ. ਹਰਪਾਲ ਸਿੰਘ, ਸ. ਸਾਹਬ ਸਿੰਘ ਤੇ ਹੋਰ ਆਪ ਆਗੂ ਤੇ ਵਰਕਰ ਹਾਜ਼ਰ ਸਨ।