ਜ਼ਿਲਾ ਪੁਲੀਸ ਮੁਖੀ ਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ, ਅੰਤਿਮ ਰਿਹਰਸਲ ਅੱਜ

ਬਰਨਾਲਾ, 24 ਜਨਵਰੀ 2022

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ ਨੇ ਲਿਆ।

ਹੋਰ ਪੜ੍ਹੋ :-ਅਕਾਲੀ ਦਲ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰਾਸ਼ਟਰਪਤੀ ਦਾ ਦਖਲ ਮੰਗਿਆ

ਇਸ ਮੌਕੇ ਸ੍ਰੀ ਅਮਿਤ ਬੈਂਬੀ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਲੋਕ ਨਿਰਮਾਣ ਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਦਾ ਕਰਨਗੇ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਾਇਆ ਜਾਵੇਗਾ, ਜਿਸ ਵਿੱਚ ਸੀਮਿਤ ਇਕੱਠ ਹੀ ਕੀਤਾ ਜਾਵੇਗਾ।

ਇਸ ਮੌਕੇ ਸਮਾਗਮ ਦੀ ਰਿਹਰਸਲ ਵੀ ਕੀਤੀ ਗਈ, ਜਿਸ ਦਾ ਜਾਇਜ਼ਾ ਐਸਐਸਪੀ ਸ੍ਰੀਮਤੀ ਅਲਕਾ ਮੀਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਬੈਂਬੀ ਨੇ ਲਿਆ। ਐਸਐਸਪੀ ਨੇ ਦੱਸਿਆ ਕਿ ਪਰੇਡ ਕਮਾਂਡਰ ਡੀਐਸਪੀ ਸੰਦੀਪ ਕੌਰ ਸੰਧੂ ਹੋਣਗੇ।  ਇਸ ਮੌਕੇ ਐਸਪੀ ਕੁਲਦੀਪ ਸਿੰਘ ਸੋਹੀ, ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Spread the love